Thursday, February 26, 2026

ਆਲੂ ਉਤਪਾਦਕ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਮੁਸ਼ਕਿਲ – ਈਸ਼ਾ ਕਾਲੀਆ

PPN3003201711ਫਾਜ਼ਿਲਕਾ, 30 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲੇ ਦੇ ਆਲੂ ਉਤਪਾਦਕ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਆਲੂ ਦੀ ਫ਼ਸਲ ਦੀ ਸਪਲਾਈ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਦੇ ਖਾਣੇ ਵਿਚ ਬੱਚਿਆਂ ਲਈ ਕੀਤੀ ਜਾਵੇਗੀ। ਹਰ 15 ਦਿਨਾਂ ਬਾਅਦ ਸਕੂਲਾਂ ਵਿਚ ਆਲੂਆਂ ਦਾ ਸਟਾਕ ਪੁੱਜਦਾ ਕੀਤਾ ਜਾਵੇਗਾ। ਇਹ ਮੁਹਿੰਮ ਦੇਸ਼ ਦੇ ਰੀੜ ਦੀ ਹੱਡੀ ਕਿਸਾਨਾਂ ਦੀ ਮਦਦ ਵਿਚ ਸਹਾਈ ਸਿੱਧ ਹੋਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਆਲੂਆਂ ਦੀ ਦੂਜੇ ਗੇੜ ਦੀ ਸਪਲਾਈ ਭੇਜਣ ਮੌਕੇ ਕੀਤਾ।ਉਨਾਂ ਦੱਸਿਆ ਕਿ ਇਸ ਸਪਲਾਈ ਤਹਿਤ 250 ਕੁਇੰਟਲ ਆਲੂਆਂ ਦੀ ਸਪਲਾਈ ਸਕੂਲਾਂ ਨੂੰ ਕੀਤੀ ਗਈ ਹੈ। ਉਨਾਂ ਕਿਹਾ ਕਿ ਇਹ ਬਾਗਬਾਨੀ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਆਪਸੀ ਤਾਲਮੇਲ ਨਾਲ ਸੰਭਵ ਹੋ ਸਕਿਆ ਹੈ।ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਕਿਸਾਨਾਂ ਤੋਂ ਸਿੱਖਿਆ ਵਿਭਾਗ 5 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਆਲੂਆਂ ਦੀ ਖਰੀਦ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹਰ ਮਹੀਨੇ 500 ਕੁਇੰਟਲ ਆਲੂ ਖਰੀਦਣ ਦਾ ਟੀਚਾ ਹੈ। ਜਿਹੜਾ ਸਿੱਧੇ ਤੌਰ ’ਤੇ ਸਕੂਲ ਖਰੀਦ ਕਰਨਗੇ। ਇਸ ਨਾਲ ਜਿੱਥੇ ਕਿਸਾਨਾਂ ਦੀ ਆਰਥਿਕ ਹਾਲਤ ਚੰਗੀ ਹੋਵੇਗੀ। ਉੱਥੇ ਹੀ ਕਿਸਾਨਾਂ ਨੂੰ ਆਲੂ ਦੀ ਖ਼ਪਤ ਲਈ ਮੰਡੀਕਰਨ ਵਿਚ ਵੀ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਮੂਹ ਵਿਭਾਗਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਤਾਲ-ਮੇਲ ਵਧਾਉਣ। ਜੇਕਰ ਸਾਰੇ ਸਰਕਾਰੀ ਵਿਭਾਗਾਂ ਵਿਚ ਆਪਸੀ ਤਾਲਮੇਲ ਹੋਵੇਗਾ ਤਾਂ ਲੋਕਾਂ ਨੂੰ ਵਧੀਆ ਸੇਵਾਵਾਂ ਦਿੱਤੀਆਂ ਜਾਣੀਆਂ ਸੰਭਵ ਹੋ ਸਕਣਗੀਆਂ। ਇਸ ਮੌਕੇ ਉਨਾਂ ਪੰਜਵੀਂ ਜਮਾਤ ਦੇ ਨਤੀਜੇ ਵਿਚ ਫਾਜ਼ਿਲਕਾ ਜ਼ਿਲੇ ਦੇ ਪੰਜਾਬ ਭਰ ਵਿਚੋਂ ਪਹਿਲੇ ਸਥਾਨ ’ਤੇ ਆਉਣ ਤੇ ਵਧਾਈ ਦਿੱਤੀ।ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪ੍ਰਗਟ ਸਿੰਘ ਬਰਾੜ ਨੇ ਕਿਹਾ ਕਿ ਜ਼ਿਲੇ ਦੇ ਸਰਕਾਰੀ ਸੀਨੀਅਰ ਅਤੇ ਮਿਡਲ ਸਕੂਲਾਂ ਵਿਚ ਵੀ ਸਾਡੀ ਬਾਗੀਚੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।ਜਿੱਥੇ ਵਿਦਿਆਰਥੀਆਂ ਲਈ ਪੌਸ਼ਟਿਕ ਆਹਾਰ ਵਾਲੀਆਂ ਸਬਜ਼ੀਆਂ ਦਾ ਉਤਪਾਦਨ ਹੋ ਸਕੇਗਾ।ਇਸ ਨਾਲ ਵਿਦਿਆਰਥੀਆਂ ਦੀ ਸਿਹਤਯਾਬੀ ਦਾ ਖਿਆਲ ਰੱਖਿਆ ਜਾ ਸਕੇਗਾ।
ਇਸ ਮੌਕੇ ਸੁਖਜਿੰਦਰ ਸਿੰਘ ਬਾਗਵਾਨੀ ਵਿਕਾਸ ਅਫ਼ਸਰ, ਗੁਰਜੀਤ ਸਿੰਘ ਬਾਗਬਾਨੀ ਵਿਕਾਸ ਅਫ਼ਸਰ, ਪਿ੍ਰੰਸੀਪਲ ਪੰਕਜ਼ ਅੰਗੀ, ਪੰਮੀ ਸਿੰਘ ਸਟੇਟ ਅਵਾਰਡੀ ਅਧਿਆਪਕ, ਕਿਸਾਨਾ ਸੰਜੇ ਸਹਾਰਨ, ਉਮੇਸ਼ ਸਹਾਰਨ ਆਦਿ ਤੋਂ ਇਲਾਵਾ ਹੋਰ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply