ਤਸਵੀਰ- ਅਵਤਾਰ ਸਿੰਘ ਕੈਂਥ
ਬਠਿੰਡਾ, 22 ਜੂਨ (ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮਾਂ ਦੀ ਲੜੀ ਦੌਰਾਨ ਐਤਵਾਰ ਦੇ ਸਮਾਗਮ ਭਾਈ ਭਗਵੰਤ ਸਿੰਘ ਫੌਜੀ,ਬਾਬਾ ਫਰੀਦ ਨਗਰ,ਗਲੀ ਨੰਬਰ ੧/੧੫,ਵਿਖੇ ਆਸ ਪਾਸ ਦੀਆਂ ਸੰਗਤਾਂ ਅਤੇ ਸੁਸਾਇਟੀ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਤੋਂ ਇਲਾਵਾ ਗੁਰਬਾਣੀ ਕੀਰਤਨ ਕੀਤਾ ਗਿਆ।ਇਸ ਤੋਂ ਇਲਾਵਾ ਨਾਨਕ ਨਾਮ ਲੇਵਾ ਹਿੰਦੂ ਪਰਿਵਾਰ ਵਿਜੇ ਵਰਮਾ ਦੇ ਗ੍ਰਹਿ ਵਿਖੇ ਅਮਰੀਕ ਸਿੰਘ ਰੋਡ,ਅਗਰਸੈਨ ਨਗਰ,ਗਲੀ ਨੰਬਰ-੨ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਇਸ ਸਮਾਗਮ ‘ਚ ਸੁਸਾਇਟੀ ਮੈਂਬਰਾਂ ਭਾਈ ਗੁਰਿੰਦਰਪਾਲ ਸਿੰਘ, ਅਮਰਜੀਤ ਸਿੰਘ,ਦਲਜੀਤ ਸਿੰਘ,ਦਿਗਬਾਗ ਸਿੰਘ,ਮੋਹਨ ਸਿੰਘ, ਗੁਰਿੰਦਰ ਸਿੰਘ ਡਿੰਪੀ,ਸੁਰਜੀਤ ਸਿੰਘ ਅਤੇ ਮੁੱਖ ਸੇਵਾਦਾਰ ਅਵਤਾਰ ਸਿੰਘ ਵਲੋਂ ਦੋਹਾਂ ਪਰਿਵਾਰਾਂ ਨੂੰ ” ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।