Friday, March 27, 2026

ਸਰਕਾਰੀ ਪ੍ਰਾਇਮਰੀ ਸਕੂਲ ਨੂਰ ਮੋਹੰਮਦ ਵਿਚ ਕੱਢੀ ਗਈ ਦਾਖ਼ਲਾ ਜਾਗਰੂਕਤਾ ਰੈਲੀ

PPN3003201715ਫਾਜ਼ਿਲਕਾ, 30 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰ ਵੱਲੋਂ ਸਿੱਖਿਆ ਵਿਚ ਸੁਧਾਰ ਲਿਆਉਣ ਲਈ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਨੂਰ ਮੁਹੱਮਦ ਬਲਾਕ-2 ਦੇ ਬੱਚਿਆਂ ਅਤੇ ਸਟਾਫ਼ ਵੱਲੋਂ ਦਾਖ਼ਲਾ ਵਧਾਉਣ ਲਈ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ।ਰੈਲੀ ਦੌਰਾਨ ਬੱਚਿਆਂ ਵੱਲੋਂ ਨਾਅਰੇ ਲਗਾਕੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੜਾਉਣ ਦਾ ਸੁਨੇਹਾ ਦਿੱਤਾ ਗਿਆ ਅਤੇ ਉੱਥੇ ਹੀ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲ ਰਹੀਆਂ ਵੱਖ ਵੱਖ ਸੁਵਿਧਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ।  ਰੈਲੀ ਦੌਰਾਨ ਪਿੰਡ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਪਿੰਡ ਦੇ ਸਰਕਾਰੀ ਸਕੂਲ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਅੱਜ ਹੀ ਦਾਖ਼ਲ ਕਰਵਾਉਣ ਲਈ ਪੇ੍ਰਰਿਤ ਕੀਤਾ।ਇਸ ਮੌਕੇ ਪ੍ਰਾਇਮਰੀ ਸਟਾਫ਼ ਦੇ ਇੰਚਾਰਜ਼ ਅਮਨਦੀਪ ਬਰਾੜ, ਪੂਨਮ ਕਟਾਰਆ, ਪਿੰਡ ਦੇ ਸਰਪੰਚ ਪਰਮਜੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply