ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅੱਜ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ’ਚ ਉਚੇਚੇ ਤੌਰ ’ਤੇ ਪਹੁੰਚੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੁਆਰਾ ਸਕੂਲ ’ਚ ਨਿਭਾਈਆਂ ਗਈਆਂ ਮਹੱਤਵਪੂਰਨ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਇਕ ਸੁਲਝੇ ਹੋਏ ਮਿਹਨਤੀ ਅਤੇ ਨਿਪੁੰਨ ਪ੍ਰਿੰਸੀਪਲ ਦੱਸਿਆ। ਸਕੂਲ ਸਟਾਫ਼ ਦੁਆਰਾ ਆਯੋਜਿਤ ਵਿਦਾਇਗੀ ਪਾਰਟੀ ਮੌਕੇ ਛੀਨਾ ਨੇ ਕਿਹਾ ਕਿ ਡਾ. ਬਰਾੜ ਆਪਣੇ ਕਾਰਜਕਾਲ ਦੌਰਾਨ ਸਕੂਲ ਨੂੰ ਸਿਖ਼ਰਾਂ ’ਤੇ ਲਿਜਾਉਣ ਲਈ ਹਮੇਸ਼ਾਂ ਹੀ ਯਤਨਸ਼ੀਲ ਰਹੇ।
ਇਸ ਮੌਕੇ ਡਾ. ਬਰਾੜ ਨੇ ਕਿਹਾ ਕਿ ਸਕੂਲ ਤੋਂ ਵਿਦਾ ਲੈਣ ’ਤੇ ਮਨ ਬਹੁਤ ਦੁੱਖੀ ਹੋ ਰਿਹਾ ਹੈ, ਪਰ ਸੰਸਾਰ ਦੇ ਨਿਯਮ ਨੂੰ ਬਦਲਿਆ ਨਹੀਂ ਜਾ ਸਕਦਾ ਹੈ ਅਤੇ ਸਮੇਂ-ਸਮੇਂ ਹਰੇਕ ਨੂੰ ਇਸ ਅਹੁਦੇ ਲਈ ਸੇਵਾਵਾਂ ਨਿਭਾਉਣ ਦਾ ਅਵਸਰ ਦੇਣਾ ਹੀ ਚਾਹੀਦਾ ਹੈ। ਡਾ. ਬਰਾੜ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਬਹੁਤ ਵਧੀਆ ਮੈਨੇਜ਼ਮੈਂਟ ਹੇਠ 2009 ਤੋਂ ਪ੍ਰਿੰਸੀਪਲ ਦੇ ਅਹੁਦੇ ਵਜੋਂ ਸੇਵਾਵਾਂ ਨਿਭਾਈਆਂ ਅਤੇ ਉਹ ਛੀਨਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਸਕੂਲ ਨੂੰ ਸਿਖ਼ਰਾਂ ’ਤੇ ਲਿਜਾਣ ਲਈ ਸਮੇਂ-ਸਮੇਂ ਸਹਿਯੋਗ ਦਿੱਤਾ।ਇਸ ਮੌਕੇ ਜੁਆਇੰਟ ਸਕੱਤਰ ਰਾਜਬੀਰ ਸਿੰਘ, ਅੰਡਰ ਸੈਕਟਰੀ ਡੀ. ਐਸ. ਰਟੌਲ, ਵਾਈਸ ਪ੍ਰਿੰਸੀਪਲ ਕਵਲਜੀਤ ਕੌਰ, ਕੁਲਜੀਤ ਕੋਛੜ, ਪਵਨਦੀਪ, ਵਿਸ਼ਾਲ ਤੇ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media