ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਸੁਪਰਵਾਈਜ਼ਰ ਅਰਬਨ ਅਤੇੇ ਬਲਾਕ ਐਕਬਟੈਨਸ਼ਨ ਐਜੂਕੇਟਰ ਦੀ ਪਲਸ ਪੋਲੀਓ ਸਬੰਧੀ ਰਵਿਊ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਸਿਵਲ ਸਰਜਨ ਬਠਿੰਡਾ ਡਾਂ.ਆਰ.ਐਸ ਰੰਧਾਵਾ ਵੱਲੋਂ ਕੀਤੀ ਗਈ।ਇਸ ਸਮੇੇਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ, ਅਰਬਨ ਨੋਡਲ ਅਫਸਰ ਡਾ. ਪੈਮਿਲ ਬਾਂਸਲ ਅਤੇ ਮਾਸ ਮੀਡੀਆ ਅਫਸਰ ਹਾਜ਼ਰ ਸਨ।ਇਸ ਮੌਕੇ ਸਿਵਲ ਸਰਜਨ ਬਠਿੰਡਾ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ 2-ਤੋਂ 4 ਅਪ੍ਰੈਲ ਦੇ ਦੂਜੇ ਗੇੜ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਲਸ ਪੋਲੀਓ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਆਪਣੀ ਡਿਊਟੀ ਤਨਦੇਹੀ ਅਤੇ ਦਿਲੀ ਭਾਵਨਾ ਨਾਂਲ ਨਿਭਾਉਣ।ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵੀ ਇਸ ਮੁਹਿੰਮ ਦਾ ਨਿਰੀਖਣ ਕੀਤਾ ਜਾਵੇਗਾ। ਕੋਲਡ ਚੇਨ ਹੈਂਡਲਰ ਨੂੰ ਵੀ ਮੀਟਿੰਗ ਵਿੱਚ ਹਦਾਇਤ ਕੀਤੀ ਗਈ ਕਿ ਪੋਲੀਓ ਟੀਮਾਂ ਨੂੰ ਵੈਕਸੀਨ ਦੀ ਸਪਲਾਈ ਸਮੇਂ ਸਿਰ ਯਕੀਨੀ ਬਣਾਈ ਜਾਵੇ ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media