Wednesday, November 11, 2026

ਇੱਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ

PPN3103201708ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੁਆਰਾ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 100 ਵਲੰਟੀਅਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ।ਵਲੰਟੀਅਰਾਂ ਨੇ ਪਿੰਡ ਦੇ ਮੇਨ ਲਿੰਕ ਰੋਡ ਦੇ ਆਸੇ ਪਾਸੇ ਦੀ ਸਫ਼ਾਈ ਕੀਤੀ  ਅਤੇ ਇਸ  ਰੋਡ ਤੇ ਪਹਿਲਾਂ ਲਗਾਏ ਗਏ ਪੌਦਿਆਂ ਨੂੰ ਪਾਣੀ ਦਿੱਤਾ।ਇਸ ਤੋਂ ਬਾਦ ਵਲੰਟੀਅਰਾਂ ਨੇ ਪਿੰਡ ਦੇ ਇੱਕ ਧਾਰਮਿਕ ਸਥਾਨ ਦੀ ਵੀ ਸੇਵਾ ਭਾਵਨਾ ਤਹਿਤ ਸਫ਼ਾਈ ਕੀਤੀ।ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਕਾਰਜ ਨੂੰ ਪੂਰਾ ਕੀਤਾ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੰਸਥਾ ਸਮਾਜ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਨਾ ਸਿਰਫ ਆਪਣੇ ਵਿਦਿਆਰਥੀਆਂ ਵਿਚ ਬਲਕਿ ਸਮੁੱਚੇ ਸਮਾਜ ਵਿਚ ਸਵੱਛ ਭਾਰਤ ਦੇ ਅਭਿਆਨ ਪ੍ਰਤੀ ਜਾਗਰੂਕਤਾ ਪੈਦਾ ਕਰ ਰਹੀ ਹੈ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply