ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)-ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੀ ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹਕਮ ਦਿੱਤੇ ਹਨ।
ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਾ ਦਿੱਤੀ ਜਾਂਦੀ ਹੈ। ਜਿਸ ਨਾਲ ਹਵਾ ਵਿਚ ਧੂੰਏ ਨਾਲ ਬਹੁਤ ਜਿਆਦਾ ਪ੍ਰਦੂਸ਼ਣ ਫੈਲਦਾ ਹੈ।ਜਿਸ ਨਾਲ ਸਾਹ ਦੀਆਂ ਬਿਮਾਰੀਆਂ ਅਤੇ ਅੱਖਾਂ ਵਿਚ ਜਲਣ ਵਰਗੀਆਂ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ।ਰਹਿੰਦ ਖੂੰਹਦ ਨੂੰ ਅੱਗ ਲੱਗਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਨਾਲ ਆਲੇ ਦੁਆਲੇ ਖੜ੍ਹੀ ਫ਼ਸਲ ਜਾਂ ਪਿੰਡਾਂ ਵਿਚ ਅੱਗ ਲੱਗਣ ਦਾ ਡਰ ਬਣਿਆ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਸੜਕਾਂ ਦੇ ਕੰਢੇ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ। ਜਿਸ ਨਾਲ ਹਾਦਸੇ ਵੀ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਰੋਕਣ ਲਈ ਲੋਕ ਹਿੱਤ ਵਿਚ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ 30 ਜੂਨ 2017 ਤੱਕ ਲਾਗੂ ਰਹਿਣਗੇ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media