Friday, March 20, 2026

ਜ਼ਿਲ੍ਹਾ ਪ੍ਰੀਸ਼ਦ ਵੱਲੋਂ ਸਾਲ 2017-18 ਦਾ 187 ਕਰੋੜ ਰੁਪਏ ਦਾ ਬਜ਼ਟ ਪੇਸ਼

PPN3103201728ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਪ੍ਰੀਸ਼ਦ ਵੱਲੋਂ ਸਾਲ 2017-18 ਦਾ 187 ਕਰੋੜ ਰੁਪਏ ਦਾ ਬਜ਼ਟ ਨੂੰ ਸਰਵ ਸੰਮਤੀ ਨਾਲ ਪਾਸ ਕਰਨ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਮੈਡਮ ਸੁਖਮਨਦੀਪ ਕੌਰ ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਡੀ.ਡੀ.ਪੀ.ਓ ਸੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜਰ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਬਜ਼ਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ 93847 ਜੋਬ ਕਾਰਡ ਹੋਲਡਰ ਨੂੰ 56,39,193 ਦਿਹਾੜੀਆਂ ਦੇਣ ਸਬੰਧੀ ਟੀਚਾ ਮਿਥਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ 120 ਆਂਗਣਵਾੜੀ ਸੈਂਟਰਾਂ ਦਾ ਕੰਮ ਮਗਨਰੇਗਾ ਵਿਚੋਂ ਕਰਵਾਉਣ, ਪੰਚਾਇਤਾਂ ਕੋਲੋਂ ਪਿੰਡਾਂ ਵਿਚ ਰੁੱਖ ਲਗਾਉਣ, ਢਾਣੀਆਂ ਆਦਿ ਨੂੰ ਖੜਵੰਜੇ ਲਗਾਉਣ ਅਤੇ ਰਾਜੀਵ ਗਾਂਧੀ ਸੇਵਾ ਕੇਂਦਰ ਤਿਆਰ ਕਰਨ ਸਬੰਧੀ ਵੀ ਮਤਿਆਂ ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਜ਼ਿਲ੍ਹੇ ਵਿਚ ਇੰਦਰਾ ਅਵਾਸ ਯੋਜਨਾ ਤਹਿਤ ਬਣ ਰਹੇ ਮਕਾਨਾਂ ਸਬੰਧੀ ਵੀ ਰਿਪੋਰਟ ਦੇਣ ਲਈ ਕਿਹਾ ਤਾਂ ਕਿ ਗਲਤ ਢੰਗ ਨਾਲ ਬਣਾਏ ਜਾ ਰਹੇ ਮਕਾਨਾਂ ਸਬੰਧੀ ਐਕਸ਼ਨ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਹਰਾ ਭਰਾ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਕਦਮ ਚੁੱਕੇ ਜਾਣਗੇ ਅਤੇ ਪਿੰਡਾਂ ਵਿਚ ਵੱਧ ਤੋਂ ਵੱਧ ਰੁੱਖ ਲਾ ਕੇ ਵਾਤਾਵਰਣ ਪ੍ਰਤੀ ਹਾਂ-ਪੱਖੀ ਸੋਚ ਦਾ ਪ੍ਰਗਟਾਵਾ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵਾਟਰ ਸ਼ੈੱਡ ਮੈਨੇਜਮੈਂਟ ਸਿਸਟਮ ਤਹਿਤ ਰਿਪੋਰਟ ਤਿਆਰ ਕਰਨ ਦੇ ਹੁਕਮ ਦਿੱਤੇ। ਮੀਟਿੰਗ ਦੌਰਾਨ ਸਮੂਹ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਕਿਹਾ ਕਿ ਪਿੰਡਾਂ ਵਿਚ ਵਾਹੀਯੋਗ ਪੰਚਾਇਤੀ ਜ਼ਮੀਨ ’ਤੇ ਰੁੱਖ ਨਾ ਲਗਾਏ ਜਾਣ ਬਲਕਿ ਵਿਹਲੀ ਜ਼ਮੀਨ ’ਤੇ ਰੁੱਖ ਲਗਾਏ ਜਾਣ। ਇਸ ਮੌਕੇ ਕਰਨੈਲ ਸਿੰਘ ਬੂਕ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸੁਖਜਿੰਦਰ ਸਿੰਘ ਭੁੱਲਰ ਬਲਾਕ ਸਮੰਤੀ ਚੇਅਰਮੈਨ ਅਰਨੀਵਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੀਤ ਸਿੰਘ ਹੀਰਾ, ਮਗਨਰੇਗਾ ਦੇ ਜ਼ਿਲ੍ਹਾ ਕੁਆਰਡੀਨੇਟਰ ਅਤੁੱਲ ਮੌਂਗਾ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply