Monday, November 9, 2026

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਮੰਦਰ ਉਸਾਰੀ ਦਾ ਕੰਮ ਸ਼ੁਰੂ

PPN3103201730ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਇਲਾਕੇ ਵਿਚ ਵਰ੍ਹਿਆਂ ਤੋਂ ਬਾਬਾ ਖੇਤਰਪਾਲ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰ ਰਹੀ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਸਿੱਧ ਸ਼੍ਰੀ ਹਨੂੰਮਾਨ ਮੰਦਰ ਦੇ ਨੇੜੇ ਨਗਰ ਕੌਂਸਲ ਵੱਲੋਂ ਕਟੀ ਗਈ ਕਲੋਨੀ ਵਿਚ ਬਾਬਾ ਖੇਤਰਪਾਲ ਜੀ ਦੇ ਸੁੰਦਰ ਮੰਦਰ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਮੰਦਰ ਦੀ ਉਸਾਰੀ ਦੌਰਾਨ ਹੀ ਜੰਡ ਸਾਹਿਬ ਦੀ ਸਥਾਪਨਾ ਕਰ ਦਿੱਤੀ ਜਾਵੇਗੀ। ਜਦਕਿ ਮੰਦਰ ਉਸਾਰੀ ਦਾ ਕੰਮ ਚਲਦਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਬਾਬਾ ਖੇਤਰਪਾਲ ਸਜਾਵਲਪੁਰ ਘਾਮ ਦੇ ਆਸ਼ੀਰਵਾਦ  ਅਤੇ ਸਹਿਯੋਗ ਨਾਲ ਚਲਾਈ ਜਾ ਰਹੀ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵੱਲੋਂ ਸ਼ਰਧਾਲੂਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮੰਦਰ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਸਹਿਯੋਗ ਨਾਲ ਸੁੰਦਰ ਮੰਦਰ ਦੀ ਉਸਾਰੀ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਫਾਜ਼ਿਲਕਾ ਇਲਾਕੇ ਵਿਚ ਬਾਬਾ ਖੇਤਰਪਾਲ ਜੀ ਦੇ ਸ਼ਰਧਾਲੂਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply