Saturday, November 7, 2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀੲੈਸ਼ਨ ਦਾ ਵਫ਼ਦ ਵਿਧਾਇਕ ਘੁਬਾਇਆ ਨੂੰ ਮਿਲਿਆ

PPN3103201731ਫਾਜ਼ਿਲਕਾ, 31 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਇਕਾਈ ਫਾਜ਼ਿਲਕਾ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਸੀ.ਆਰ.ਸ਼ੰਕਰ ਦੀ ਪ੍ਰਧਾਨਗੀ ਵਿਚ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਮਿਲਿਆ ਅਤੇ ਮੰਗ ਪੱਤਰ ਸੋਂਪਿਆ। ਵਫ਼ਦ ਵਿਚ ਜ਼ਿਲ੍ਹਾ ਪ੍ਰਧਾਨ ਸੀ.ਆਰ.ਸ਼ੰਕਰਾ, ਜ਼ਿਲ੍ਹਾ, ਸਕੱਤਰ ਪੁਰਸ਼ੋਤਮ, ਜ਼ਿਲ੍ਹਾ ਚੇਅਮਰੈਨ ਸ਼੍ਰੀਚੰਦ, ਬਲਾਕ ਪ੍ਰਧਾਨ ਰਾਜ ਕ੍ਰਿਸ਼ਨ ਜੋਸਨ, ਸਤਪਾਲ, ਬਲਜੀਤ ਸਿੰਘ, ਰੋਸ਼ਨ ਲਾਲ, ਪ੍ਰੇਮ ਕੁਮਾਰ, ਜਸਵਿੰਦਰ ਸਿੰਘ ਅਤੇ ਐਸੋਸੀਏਸ਼ਨ ਦੇ ਹੋਰ ਮੈਂਬਰ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੀ.ਆਰ.ਸ਼ੰਕਰ ਨੇ ਵਿਧਾਇਕ ਘੁਬਾਇਆ ਨੂੰ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੇ ਅਭਿਆਨ ਦੇ ਤਹਿਤ ਦਿਹਾਤੀ ਖੇਤਰ ਵਿਚ ਸੇਵਾਵਾਂ ਦੇ ਰਹੇ ਪ੍ਰੈਕਟੀਸ਼ਨਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਐਸੋਸੀਏਸ਼ਨ ਦੇ ਮੈਂਬਰ ਜਾਂਚ ਵਿਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੇ ਹਨ। ਜਿਸਦੇ ਬਾਵਜੂਦ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰ ਦਿਹਾਤੀ ਖੇਤਰ ਵਿਚ ਫਸਟਏਡ ਦੇ ਰਹੇ ਹਨ ਜੇਕਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਕੋਈ ਵੀ ਪ੍ਰੇਸ਼ਾਨੀ ਆਵੇ ਤਾਂ ਉਹ ਉਨ੍ਹਾਂ ਦੇ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੇ ਦੌਰਾਨ ਚੋਣ ਐਲਾਣ ਪੱਤਰ ਵਿਚ ਐਸੋਸੀਏਸ਼ਨ ਦੀ ਰੱਖ ਮੰਗ ਸਬੰਧੀ ਉਹ ਮੁੱਖ ਮੰਤਰੀ ਨਾਲ ਗੱਲ ਕਰਨਗੇ ਅਤੇ ਉਨ੍ਹਾਂ ਨੂੰ ਮਾਨਤਾ ਦੁਆਈ ਜਾਵੇਗੀ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply