Monday, December 23, 2024

ਗੁ: ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਤੀ ਲਈ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਨਿਰਦੇਸ਼ ਅਨੁਸਾਰ ਮੁੱਖ ਸਕੱਤਰ ਹਰਚਰਨ ਸਿੰਘ ਨੇ ਉਤਰਾਖੰਡ ਦੇ ਮਾਨਯੋਗ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰਾ ਸਿੰਘ ਰਾਵਤ ਨੂੰ ਹਰਿ ਕੀ ਪਉੜੀ ਹਰਿਦੁਆਰ ਵਿਖੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨੂੰ ਮੁੜ ਸਥਾਪਤ ਕਰਨ ਲਈ ਇੱਕ ਪੱਤਰ ਲਿਖਿਆ ਹੈ। ਇਸ ਤੋਂ ਪਹਿਲਾਂ ਲਿਖੇ ਗਏ ਪੱਤਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਇਕ ਵਾਰ ਫਿਰ ਮੰਗ ਕੀਤੀ ਹੈ ਕਿ ਇਸ ਮਸਲੇ ਨੂੰ ਸੰਜੀਦਗੀ ਨਾਲ ਲੈਂਦਿਆਂ ਤੁਰੰਤ ਹੱਲ ਕੱਢਿਆ ਜਾਵੇ।SGPC
ਉਨ੍ਹਾਂ ਪੱਤਰ ਵਿਚ ਇਸ ਗੁਰਦੁਆਰਾ ਸਾਹਿਬ ਦੇ ਇਤਿਹਾਸਕ ਪੱਖ ਨੂੰ ਉਘਾੜਦਿਆਂ ਕਿਹਾ ਹੈ ਕਿ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਚੌਥੀ ਉਦਾਸੀ ਸਮੇਂ ਹਰਿਦੁਆਰ ਵਿਖੇ ਮਨੁੱਖਤਾ ਦਾ ਭਲਾ ਕਰਨ ਲਈ ਪਹੁੰਚੇ ਸਨ।ਉਨ੍ਹਾਂ ਨੇ ਗੰਗਾ ਨਦੀ ਦੇ ਕਿਨਾਰਿਆਂ ’ਤੇ ਮਨੁੱਖਤਾ ਨੂੰ ਸੱਚ ਦਾ ਉਪਦੇਸ਼ ਦੇ ਕੇ ਜੀਵਨ ਮਾਰਗ ਦਰਸਾਇਆ ਸੀ।ਉਨ੍ਹਾਂ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਸ ਫੇਰੀ ਦੀ ਯਾਦ ਵਿਚ ਇਥੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਸਥਾਪਤ ਸੀ, ਜਿਸਨੂੰ ਗੰਗਾ ਨਦੀ ਦੇ ਸੁੰਦਰੀਕਰਨ ਸਮੇਂ ਢਾਹ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਜਿਸ ਦੀ ਕਦਰ ਕਰਦਿਆਂ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਦੇ ਨਾਲ-ਨਾਲ ਸਰਾਂ ਤੇ ਲੰਗਰ ਘਰ ਲਈ ਵੀ ਢੁੱਕਵੀਂ ਜਗ੍ਹਾ ਮੁਹੱਈਆ ਕਰਵਾਈ ਜਾਵੇ ਤਾਂ ਜੋ ਸੂਬੇ ਵਿਚ ਵੱਸਦੇ ਸਿੱਖਾਂ ਅਤੇ ਹੋਰ ਧਰਮਾਂ ਦੇ ਲੋਕਾਂ ਵਿਚ ਆਪਸੀ ਸਦਭਾਵਨਾ ਬਣੀ ਰਹੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply