Saturday, September 19, 2026

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 1 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ।PPN0104201403ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। ਇਸ ਮੌਕੇ ਗੁਰਜਿੰਦਰ ਸਿੰਘ ਸਾਹਨੀ, ਅਮਰਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਵਲੋ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨ੍ਹਾਂ ਤੋਂ ਇਲਾਵਾ ਰਾਕੇਸ਼ ਸਿੰਘ, ਦਿਲਬਾਗ ਸਿੰਘ,ਅਮਰਜੀਤ ਸਿੰਘ,ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਤੇਜਾ ਸਿੰਘ, ਕੁਲਦੀਪ ਸਿੰਘ ਪੱਪੂ, ਦਿਲਜੀਤ ਸਿੰਘ, ਇੰਦਰਜੀਤ ਸਿੰਘ ਗੋਪੀ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply