Sunday, April 26, 2026

ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਦੇ ਪ੍ਰੋਜੈਕਟ ਪ੍ਰਦਰਸ਼ਨੀ ਮੁਕਾਬਲੇ ਵਿੱਚ ਜਿੱਤਿਆ ਨਗਦ ਇਨਾਮ

ਬਠਿੰਡਾ, 1 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਰੋਬੋਟਿਕਸ ਕਲੱਬ (ਰੋਬੋਟਰਾਏਜ਼) ਵੱਲੋਂ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੇ ਸਿੱਟੇ ਵਜੋਂ ਕਾਲਜ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਦੇ ਪ੍ਰੋਜੈਕਟ ਪ੍ਰਦਰਸ਼ਨੀ ਮੁਕਾਬਲੇ ਵਿੱਚ 15000 ਰੁਪਏ ਦਾ ਇਨਾਮ ਜਿੱਤ ਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।PPN0104201405 ਬੀਤੇ ਦਿਨੀ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਕੌਮੀ ਪੱਧਰ ਦਾ ਪ੍ਰੋਜੈਕਟ ਪ੍ਰਦਰਸ਼ਨੀ ਮੁਕਾਬਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਭਾਰਤ ਭਰ ਵਿੱਚੋਂ 52 ਟੀਮਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ ਬੀ.ਟੈਕ (ਮਕੈਨੀਕਲ ਇੰਜਨੀਅਰਿੰਗ) ਦੇ ਵਿਦਿਆਰਥੀ ਸ਼ਾਲਵ ਗੁੰਬਰ, ਭਾਵੇਸ਼, ਅਨੂਪ ਸਿੰਘ, ਮਾਨਵ ਬਾਂਸਲ ਅਤੇ ਨਰੇਸ਼ ਕੁਮਾਰ ਨੇ ਭਾਗ ਲਿਆ।ਉਹਨਾਂ ਨੇ ਇਸ ਮੁਕਾਬਲੇ ਵਿੱਚ ਆਪਣਾ ਬਣਾਇਆ ਸਟੈਪ ਰਨਰ ਨਾਂ ਦਾ ਪ੍ਰੋਜੈਕਟ ਪ੍ਰਦਰਸ਼ਿਤ ਕੀਤਾ ਅਤੇ ਆਪਣੀ ਤਕਨੀਕੀ ਪ੍ਰਤਿਭਾ ਦਾ ਚੰਗਾ ਮੁਜ਼ਾਹਰਾ ਕਰਕੇ 15000 ਰੁਪਏ ਦਾ ਨਕਦ ਇਨਾਮ ਹਾਸਲ ਕੀਤਾ।ਬਾਬਾ ਫ਼ਰੀਦ ਗਰੁੱਪ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਅਹਿਮ ਪ੍ਰਾਪਤੀ ਲਈ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਰੋਬੋਟਿਕਸ ਕਲੱਬ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਸੰਸਥਾ ਵਿਖੇ 20 ਕਰੋੜ ਰੁਪਏ ਦੀ ਮੁੱਢਲੀ ਲਾਗਤ ਵਾਲਾ ਆਪਣੀ ਕਿਸਮ ਦਾ ਪਹਿਲਾ ਬਾਬਾ ਫ਼ਰੀਦ ਸਕੂਲ ਆਫ਼ ਸਕਿੱਲ ਡਿਵੈਲਪਮੈਂਟ ਸਥਾਪਿਤ ਕੀਤਾ ਗਿਆ ਹੈੈ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply