ਸੰਦੌੜ, 1 ਅਪ੍ਰੈਲ (ਹਰਮਿੰਦਰ ਸਿੰਘ ਭੱਟ) – ਪੂਰਨ ਮਹਾਂਪੁਰਖ ਸੰਤ ਬਾਬਾ ਜੋਰਾ ਸਿੰਘ ਜੀ ਬੱਧਨੀ ਕਲਾਂ ਵਾਲਿਆਂ ਦੇ ਤਿੰਨ ਰੋਜ਼ਾ ਧਾਰਮਿਕ ਦੀਵਾਨ ਮਿਤੀ 3 ਅਪ੍ਰੈਲ ਤੋਂ ਲੈ ਕੇ 5 ਅਪ੍ਰੈਲ ਤੱਕ ਦਾਣਾ ਮੰਡੀ ਸੰਦੌੜ ਵਿਖੇ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਜੀ ਦੇ ਸੇਵਕ ਮਨਜੀਤ ਸਿੰਘ ਖਾਲਸਾ ਸੰਦੌੜ ਨੇ ਦੱਸਿਆ ਕਿ ਤਿੰਨੋ ਦਿਨ ਦੀਵਾਨ ਰਾਤ ਨੂੰ 8 ਵਜੇ ਤੋਂ 10 ਵਜੇ ਤੱਕ ਸਜਿਆ ਕਰਨਗੇ।ਖਾਲਸਾ ਮੁਤਾਬਿਕ 3 ਅਪ੍ਰੈਲ ਨੂੰ ਸਵੇਰੇ ਦਸ ਵਜੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਜਾਣਗੇ, ਜਿੰਨਾਂ੍ਹ ਦੇ ਭੋਗ 5 ਅਪ੍ਰੈਲ ਨੂੰ ਪਾਏ ਜਾਣਗੇ।ਦੀਵਾਨਾਂ `ਚ ਸੰਤ ਬਾਬਾ ਜੋਰਾ ਸਿੰਘ ਜੀ ਬੱਧਨੀ ਕਲਾਂ ਵਾਲੇ ਸੰਗਤਾਂ ਨੂੰ ਆਪਣੇ ਮਨੋਹਰ ਬਚਨਾਂ ਨਾਲ ਨਿਹਾਲ ਕਰਨਗੇ।ਅੰਤਿਮ ਦਿਨ ਅੰਮ੍ਰਿਤ ਸੰਚਾਰ ਵੀ ਹੋਵੇਗਾ ਅਤੇ ਧਾਰਮਿਕ ਦੀਵਾਨਾਂ ਦੌਰਾਨ ਗੁਰੁ ਕੇ ਲੰਗਰ ਅਤੁੱਟ ਵਰਤਣਗੇ।ਇਸ ਸਮੇਂ ਪ੍ਰਧਾਨ ਗੁਰਜੀਤ ਸਿੰਘ ਕਾਲਾ, ਜੀਵਨ ਸਿੰਘ ਕਹਿਲ ਅਤੇ ਚਰਨਜੀਤ ਸਿੰਘ ਕਹਿਲ, ਰਣਜੀਤ ਸਿੰਘ ਮਾਣਕੀ ਵੀ ਹਾਜਿਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media