Thursday, March 26, 2026

ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਦੇ ਦਰਜਨਾਂ ਹੋਣਹਾਰ ਬੱਚੇ ਸਨਮਾਨਿਤ

ਸੰਦੌੜ, 1 ਅਪ੍ਰੈਲ (ਹਰਮਿੰਦਰ ਸਿੰਘ ਭੱਟ)-  ਨੇੜਲੇ ਪਿੰਡ ਫਤਿਹਗੜ੍ਹ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਅਧਿਆਪਕਾ ਮੈਡਮ ਅਮਰਜੀਤ ਕੌਰ ਦੀ ਅਗਵਾਈ ਦੇ ਵਿੱਚ  ਦਰਜਨਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।PPN0104201712ਸਕੂਲ ਮੁਖੀ ਮੈਡਮ ਅਮਰਜੀਤ ਕੌਰ ਅਤੇ ਮਾਸਟਰ ਰਾਜੇਸ਼ ਰਿਖੀ ਨੇ ਸਕੂਲ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਅਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ।ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਗੁਜਤਿੰਦਰਪਾਲ ਸਿੰਘ ਲੱਕੀ ਮੈਨੇਜਰ ਦੁਬੱਈ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਵਿੱਚ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਸਕਰਾਰ ਬਹੁਤ ਸਾਰੀਆਂ ਸਹੂਲਤਾਂ ਦੇ ਰਹੀ ਹੈ ਇਸਦੇ ਨਾਲ ਹੀ ਜੇਕਰ ਭਾਈਚਾਰਾ ਰਲ ਮਿਲ ਕੇ ਸਰਕਾਰੀ ਸਕੂਲਾਂ ਦੀ ਸੇਵਾ ਸੰਭਾਲ ਲਈ ਯਤਨ ਕਰੇ ਤਾਂ ਇਹ ਅਦਾਰੇ ਕਿਸੇ ਵੀ ਪੱਖੋ ਮਹਿੰਗੇ ਪ੍ਰਾਈਵੇਟ ਸਕੂਲਾਂ ਮੁਕਾਬਲੇ ਘੱਟ ਨਹੀਂ ਰਹਿਣਗੇ ਉਹਨਾਂ ਨੇ ਇਸ ਸਕੂਲ ਨੂੰ ਹਰ ਸੰਭਚ ਮਦਦ ਦਾ ਐਲਾਨ ਕੀਤਾ।ਇਸ ਮੌਕੇ ਗੁਜਤਿੰਦਰਪਾਲ ਸਿੰਘ ਲੱਕੀ, ਪਰਵਿੰਦਰ ਸਿੰਘ ਪਿੰਦੀ, ਗੁਰਪ੍ਰੀਤ ਸਿੰਘ ਧਾਲੀਵਾਲ, ਪੰਚ ਈਸ਼ਰਪਾਲ ਸਿੰਘ,ਪੰਚ ਬਲਜੀਤ ਸਿੰਘ ਸੰਧੂ, ਸਕੂਲ ਮੁਖੀ ਮੈਡਮ ਅਮਰਜੀਤ ਕੌਰ, ਸ਼ੇਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਨਰਿੰਦਰ ਸਿੰਘ ਚੇਅਰਮੈਨ ਸਕੂਲ ਕਮੇਟੀ, ਮਾਸਟਰ ਸੋਮ ਨਾਥ, ਵਿੱਕੀ ਧਨੋਆ, ਯੂਥ ਕਲੱਬ ਦੇ ਮੀਤ ਪ੍ਰਧਾਨ ਹਰਜੀਤਪਾਲ ਵਿੱਕੀ ਮਾਸਟਰ ਬਲਵੀਰ ਸਿੰਘ, ਸੁਖਵਿੰਦਰ ਸਿੰਘ ਰਾਏ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ ਅਤੇ ਮਾਪੇ ਹਾਜ਼ਰ ਸਨ।ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਮਾਸਟਰ ਰਾਜੇਸ਼ ਰਿਖੀ ਨੇ ਨਿਭਾਈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply