ਸੰਦੌੜ, 1 ਅਪ੍ਰੈਲ (ਹਰਮਿੰਦਰ ਸਿੰਘ ਭੱਟ) – ਬਲਾਕ ਅਹਿਮਦਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੌਜੇਵਾਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਫਲਤਾ ਪੂਰਵਕ ਸਪੰਨ ਹੋਇਆ।ਇਸ ਮੌਕੇ ਸਕੂਲ ਮੁਖੀ ਮੈਡਮ ਚਰਨਜੀਤ ਕੌਰ ਦੀ ਅਗਵਾਈ ਵਿੱਚ ਵੱਖ-ਵੱਖ ਪ੍ਰਾਪਤੀਆਂ ਕਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਕੋਰੀਓਗ੍ਰਾਫਆਂ, ਗਿੱਧਾ, ਭੰਗੜਾ ਆਦਿ ਸੱਭਿਆਚਾਰਕ ਗਤੀਵਿਧੀਆਂ ਵੀ ਪੇਸ਼ ਕੀਤੀਆਂ ਅਤੇ ਐਨ.ਆਰ.ਆਈ ਕੁਲਦੀਪ ਸਿੰਘ ਜਿਹਨਾਂ ਨੇ ਸਕੂਲ ਨੂੰ ਰੰਗ ਰੋਗਨ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਉਹਨਾਂ ਦਾ ਵਿਸੇਸ਼ ਸਨਮਾਨ ਕੀਤਾ ਗਿਆ ਅਤੇ ਅਧਿਆਪਕ ਅਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ।ਇਸ ਸਮਾਗਮ ਦੇ ਵਿੱਚ ਬੀ.ਪੀ.ਈ.ਓ ਅਮਰ ਸਿੰਘ, ਪ੍ਰੋ. ਚਤਿੰਦਰ ਸਿੰਘ, ਇੰਜ: ਨਵਦੀਪ ਬਾਂਸਲ, ਕਮੇਟੀ ਚੇਅਰਮੈਨ ਕਮਿੱਕਰ ਸਿੰਘ, ਸਾਬਕਾ ਸਰਪੰਚ ਜਸਮੇਲ ਸਿੰਘ, ਸਰਪੰਚ ਕਰਨੈਲ ਸਿੰਘ, ਪਰਮਿੰਦਰ ਸਿੰਘ, ਜਗਰਾਜ ਸਿੰਘ, ਮੈਡਮ ਪਵਨਦੀਪ ਕੌਰ ਸਮੇਤ ਮਾਪੇ ਤੇ ਵਿਦਿਆਰਥੀ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media