ਨੈਸ਼ਨਲ ਐਵਾਰਡੀ ਮੇਘ ਦਾਸ ਜਵੰਦਾ ਤੇ ਪ੍ਰਿੰ: ਸੰਜੀਵ ਕੁਮਾਰ ਸੱਦੀ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਸਮਰਾਲਾ, 2 ਅਪ੍ਰੈਲ (ਪੰਜਾਬ ਪੋਸਟ- ਕੰਗ) – ਸਵ: ਮਹਿਮਾ ਸਿੰਘ ਕੰਗ ਵਲੋਂ ਸਥਾਪਤ ਕੀਤੇ ਅਧਿਆਪਕ ਚੇਤਨਾ ਮੰਚ ਦਾ 19ਵਾਂ ਵਜੀਫਾ ਵੰਡ ਤੇ ਸਨਮਾਨ ਸਮਾਰੋਹ 8 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਵੇਰੇ 9:30 ਵਜੇ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਚ ਦੇ ਪ੍ਰਧਾਨ ਲੈਕਚਰਾਰ ਵਿਜੈ ਕੁਮਾਰ ਸ਼ਰਮਾ, ਜਨਰਲ ਸਕੱਤਰ ਪ੍ਰਿੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਦਲਜੀਤ ਸਿੰਘ ਪੀ.ਸੀ.ਐਸ ਸਪੈਸ਼ਲ ਸੈਕਟਰੀ (ਰਿਟਾ:) ਪੰਜਾਬ ਸਰਕਾਰ, ਅਨੂਪ ਪਾਸੀ ਪੀ.ਈ.ਐਸ ਰਿਟਾ: ਪ੍ਰਿੰਸੀਪਲ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ ਅਤੇ ਭੁਪਿੰਦਰ ਸਿੰਘ ਬੈਨੀਪਾਲ ਸਾਬਕਾ ਚੇਅਰਮੈਨ ਬਲਾਕ ਸੰਮਤੀ ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ।ਸਮਾਗਮ ਦੌਰਾਨ ਦਸਵੀਂ ਜਮਾਤ ਦੀ ਵਜੀਫਾ ਪ੍ਰੀਖਿਆ ਵਿੱਚੋਂ ਪਹਿਲੇ ਪੰਜ-ਪੰਜ ਸਥਾਨਾਂ ਤੇ ਆਏ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ, ਸਰਟੀਫਿਕੇਟ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਪ੍ਰਾਇਮਰੀ ਵਿੰਗ ਦੇ ਸ਼ੁੱਧ ਤੇ ਸੁੰਦਰ ਲਿਖਾਈ ਅਤੇ ਕਵਿਤਾ ਉਚਾਰਨ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸਰੀਫਿਕੇਟ, ਟਰਾਫੀਆਂ, ਮਿਡਲ ਦੇ ਲੋਕ ਗੀਤ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਟਰਾਫੀਆਂ, ਸਰਟੀਫਿਕੇਟ ਅਤੇ ਹਾਈ ਸਕੂਲ ਵਿੰਗ ਦੇ ਭਾਸ਼ਨ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਵੀ ਟਰਾਫੀਆਂ, ਸਰਟੀਫਿਕੇਟ ਦਿੱਤੇ ਜਾਣਗੇ।ਸਮਰਾਲਾ ਇਲਾਕੇ ਦੇ ਪਿਛਲੇ ਸਾਲ 10ਵੀਂ ਅਤੇ 12ਵੀਂ ਜਮਾਤ ਵਿੱਚੋਂ ਮੈਰਿਟ ਵਿੱਚ ਆਏ ਪੰਜ ਬੱਚਿਆਂ ਨੂੰ ਵੀ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਜਾਵੇਗਾ।
ਸਮਾਗਮ ਦੌਰਾਨ ਸੰਜੀਵ ਕੁਮਾਰ ਸੱਦੀ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਗੋਸਲਾਂ ਨੂੰ ਅਧਿਆਪਨ ਕਿੱਤੇ ਅਤੇ ਸਮਾਜ ਸੇਵਾ ਵਿੱਚ ਪਾਏ ਜਾਂਦੇ ਯੋਗਦਾਨ ਸਬੰਧੀ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਇਲਾਕੇ ਦੀ ਉੱਘੀ ਵਿੱਦਿਅਕ ਸਖਸ਼ੀਅਤ ਮੁੱਖ ਅਧਿਆਪਕ ਮੇਘ ਦਾਸ ਜਵੰਦਾ ਜਿਨਾਂ ਨੂੰ ਸਾਲ 2016 `ਚ ਭਾਰਤ ਸਰਕਾਰ ਤੋਂ ਨੈਸ਼ਨਲ ਐਵਾਰਡ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ ਹੈ, ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾ ਰਿਹਾ ਹੈ।ਇਸ ਸਮੇਂ ਪੰਜਾਬ ਸਰਕਾਰ ਵੱਲੋਂ ਮਨਾਈ ਗਈ 50ਵੀਂ ਵਰੇਗੰਢ ਦੇ ਮੌਕੇ `ਤੇ ਪੰਜਾਬ ਵਿੱਚੋਂ ਪਹਿਲੇ ਸਥਾਨ `ਤੇ ਆਉਣ ਵਾਲੀ ਬਲਾਕ ਸਮਰਾਲਾ-2 ਦੀ ਗਿੱਧੇ ਦੀ ਟੀਮ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media