ਫਾਜ਼ਿਲਕਾ, 2 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ 150 ਜਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ।ਪ੍ਰੋਗਰਾਮ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਫਾਜ਼ਿਲਕਾ ਦੇ ਪ੍ਰਧਾਨ ਲਵਲੀ ਕਾਠਪਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ।

ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਜਨਰਲ ਸਕੱਤਰ ਦੇਸ ਰਾਜ ਧੂੜੀਆ ਨੇ ਦੱਸਿਆ ਕਿ ਅੱਜ 150 ਜਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਜਿਸ ਵਿਚ ਆਟਾ, ਘਿਓ, ਦਾਲਾਂ, ਚਾਹ, ਮਿਰਚ, ਮਸਾਲੇ, ਨਮਕ, ਤੇਲ, ਸਾਬਣ ਵੰਡਿਆ ਗਿਆ। ਰਾਸ਼ਨ ਵੰਡਣ ਦੇ ਕੰਮ ਵਿਚ ਮੰਦਰ ਕਮੇਟੀ ਵੱਲੋਂ ਪਰਸ਼ੋਤਮ ਸੇਠੀ, ਅਸ਼ੋਕ ਸੁਖੀਜਾ, ਪ੍ਰਸੋਤਮ ਮੁੰਜ਼ਾਲ, ਹਰੀਸ਼ ਮੁੰਜ਼ਾਲ, ਨਰਿੰਦਰ ਸਚਦੇਵਾ, ਸੰਦੀਪ ਗੁੰਬਰ, ਸਤੀਸ਼ ਸਚਦੇਵਾ, ਹਰੀ ਕ੍ਰਿਸ਼ਨ ਭਾਟੀਆ, ਸੰਜੇ ਅਨੇਜਾ, ਸੁਵਰਸ਼ਾ ਕਾਮਰਾ, ਅਨੂ ਨਾਰੰਗ, ਓਮ ਪ੍ਰਕਾਸ਼ ਵਾਟਸ, ਕ੍ਰਿਸ਼ਨ ਗੁੰਬਰ ਅਤੇ ਹੋਰਨਾਂ ਮੈਂਬਰਾਂ ਨੇ ਸਹਿਯੋਗ ਕੀਤਾ।
Punjab Post Daily Online Newspaper & Print Media