ਫਾਜ਼ਿਲਕਾ, 2 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਵੱਲੋਂ 2 ਅਪ੍ਰੈਲ ਤੋਂ 4 ਅਪ੍ਰੈਲ, 2017 ਤੱਕ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ ਵੱਲੋਂ ਸਿਵਲ ਹਸਪਤਾਲ ਵਿਚ ਪੋਲੀਓ ਬੂੰਦਾਂ ਪਿਆਈਆਂ ਗਈਆਂ।
ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵੀ ਹਾਜਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ ਵਿਚ 0 ਤੋਂ 5 ਸਾਲ ਦੇ 1 ਲੱਖ 60 ਹਜ਼ਾਰ 730 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਆਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 657 ਬੂਥ, 33 ਟਰਾਂਜ਼ਿਟ ਟੀਮਾਂ ਅਤੇ 25 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ 1,81,943 ਘਰਾਂ ਨੂੰ ਕਵਰ ਕੀਤਾ ਜਾਵੇਗਾ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੋਲੀਓ ਦੀ ਨਾ-ਮੁਰਾਦ ਬਿਮਾਰੀ ਦੇ ਖਾਤਮੇ ਲਈ ਵੱਖ-ਵੱਖ ਵਿਭਾਗਾਂ ਅਤੇ ਆਮ ਨਾਗਰਿਕਾਂ ਦਾ ਸਹਿਯੋਗ ਜਰੂਰੀ ਹੈ। ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਅਗਲੇ ਪੜਾਅ ਵਿਚ 3 ਤੇ 4 ਅਪ੍ਰੈਲ ਨੂੰ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਾਰੀਆਂ ਤਿਆਰੀਆਂ ਮਕੁੰਮਲ ਕਰ ਲਈਆ ਗਈਆਂ ਹਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media