Sunday, December 22, 2024

ਪੰਜਾਬ ਪੁਲਿਸ ਨੇ ਕਰਵਾਏ ਵਾਲੀਬਾਲ ਦੇ ਮੈਚ

PPN220612

ਫਾਜਿਲਕਾ, 22 ਜੂਨ (ਵਿਨੀਤ ਅਰੋੜਾ) – ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਨਸ਼ਾ ਖੋਰੀ ਦੇ ਖ਼ਾਤਮੇ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵੱਲੋਂ ਨੌਜਵਾਨਾਂ ਅੰਦਰ ਖੇਡ ਦੀ ਭਾਵਨਾ ਪੈਦਾ ਕਰਨ ਲਈ ਸਥਾਨਕ ਸਰਕਾਰੀ ਐਮ. ਆਰ. ਕਾਲਜ ਅੰਦਰ ਵਾਲੀਬਾਲ ਮੁਕਾਬਲੇ ਕਰਵਾਏ ਗਏ ਜਿਸ ਦਾ ਉਦਘਾਟਨ ਐਸ. ਐਸ. ਪੀ. ਫ਼ਾਜ਼ਿਲਕਾ ਸ੍ਰੀ ਸਵਪਨ ਸ਼ਰਮਾ ਆਈ. ਪੀ. ਐਸ. ਨੇ ਕੀਤਾ। ਇਸ ਮੌਕੇ ਪਿੰਡ ਆਵਾ ਸਪੋਰਟਸ ਕਲੱਬ, ਆਤਮ ਵੱਲਭ ਸਕੂਲ ਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਇਸ ਟੂਰਨਾਮੈਂਟ ਵਿਚ ਹਿੱਸਾ ਲਿਆ, ਜਿਸ ਵਿਚ ਪੰਜਾਬ ਪੁਲਿਸ ਦੀ ਟੀਮ ਪਹਿਲੇ ਨੰਬਰ ‘ਤੇ ਆਵਾ ਦੀ ਦੂਜੇ ਨੰਬਰ ਤੇ ਆਤਮ ਵੱਲਭ ਸਕੂਲ ਦੀ ਟੀਮ ਤੀਜੇ ਨੰਬਰ ‘ਤੇ ਰਹੀ। ਟੂਰਨਾਮੈਂਟ ਵਿਚ ਡੀ.ਐਸ.ਪੀ.ਐੱਚ. ਸ੍ਰੀ ਗਗਨੇਸ਼ ਕੁਮਾਰ ਮੈਨ ਆਫ਼ ਦੀ ਟੂਰਨਾਮੈਂਟ ਐਲਾਨੇ ਗਏ। ਇਸ ਮੌਕੇ ਭਾਜਪਾ ਮੰਡਲ ਫ਼ਾਜ਼ਿਲਕਾ ਦੇ ਪ੍ਰਧਾਨ ਸ੍ਰੀ ਮਨੋਜ ਤ੍ਰਿਪਾਠੀ, ਡਾ. ਅਮਰ ਲਾਲ ਬਾਘਲਾ, ਨਗਰ ਕਾਸਲ ਦੇ ਸਾਬਕਾ ਪ੍ਰਧਾਨ ਸ੍ਰੀ ਅਨਿਲ ਸੇਠੀ, ਸ੍ਰੀ ਸੰਜੀਵ ਬਾਂਸਲ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਹੱਟ ਕੇ ਖੇਡਾਂ ਵੱਲ ਪ੍ਰੇਰਿਤ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਐਸ. ਐਸ. ਪੀ. ਸੀ੍ਰ ਸ਼ਰਮਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਚਲਾਈ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ ਤੇ ਹਰ ਹਫ਼ਤੇ ਸਬ ਡਵੀਜ਼ਨ ਪੱਧਰ ‘ਤੇ ਇਹ ਮੁਕਾਬਲੇ ਕਰਵਾਏ ਜਾਣਗੇ। ਜੇਤੂਆਂ ਨੂੰ ਐਸ. ਐਸ. ਪੀ. ਨੇ ਇਨਾਮ ਤਕਸੀਮ ਕੀਤੇ ? ਇਸ ਮੌਕੇ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply