ਬਟਾਲਾ, 3 ਅਪ੍ਰੈਲ (ਨਰਿੰਦਰ ਬਰਨਾਲ) ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਵਤੀਰੇ `ਚ ਤਬਦੀਲੀ ਲਿਆ ਕੇ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ `ਚ ਲੋਕਾਂ ਦੀ ਖੱਜਲ-ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਰਹਿਤ ਸਾਫ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀ ਸਰਕਾਰੀ ਦਫਤਰਾਂ `ਚੋਂ ਖੱਜਲ-ਖੁਆਰੀ ਖਤਮ ਕੀਤੀ ਜਾਵੇਗੀ।ਉਨ੍ਹਾਂ ਹਦਾਇਤ ਕੀਤੀ ਕਿ ਹਰ ਸਰਕਾਰੀ ਦਫਤਰ ਤੇ ਸੰਸਥਾ `ਚ ਸਰਕਾਰੀ ਮੁਲਾਜਮਾਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਕੰਮ ਕਰਾਉਣ ਆਏ ਲੋਕਾਂ ਨੂੰ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ।
ਵਿਕਾਸ ਕਾਰਜਾਂ ਦੀ ਗੁਣਵਤਾ ਨੂੰ ਲੈ ਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸਾਰੇ ਸਰਕਾਰੀ ਕੰਮਾਂ `ਚ ਕੁਆਲਟੀ ਦਾ ਖਾਸ ਖਿਆਲ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਹਰ ਨਵੀਂ ਇਮਾਰਤ ਜਾਂ ਕੋਈ ਵੀ ਉਸਾਰੀ ਗੁਣਵਤਾ ਦੇ ਨਿਯਮਾਂ `ਤੇ ਪੂਰੀ ਤਰ੍ਹਾਂ ਖਰੀ ਉਤਰਨੀ ਚਾਹੀਦੀ ਹੈ, ਜੇਕਰ ਅਜਿਹਾ ਨਾ ਹੋਇਆ ਤਾਂ ਭ੍ਰਿਸ਼ਟਾਚਾਰ ਕਰਨ ਵਾਲੇ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਬਾਜਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਕੇ `ਤੇ ਜਾ ਕੇ ਸਰਕਾਰੀ ਕੰਮਾਂ ਦਾ ਨਿਰੀਖਣ ਕਰਨ ਅਤੇ ਕੰਮ ਦੀ ਪ੍ਰਗਤੀ ਦੇ ਨਾਲ ਉਸਦੀ ਕੁਆਲਟੀ ਦੀ ਵੀ ਵਿਸ਼ੇਸ਼ ਤੌਰ `ਤੇ ਜਾਂਚ ਕਰਨ।
ਕੈਬਨਿਟ ਮੰਤਰੀ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ `ਚ ਛੱਪੜਾਂ `ਤੇ ਹੋਏ ਨਜਾਇਜ ਕਬਜਿਆਂ ਨੂੰ ਛੁਡਾਇਆ ਜਾਵੇ।ਉਨ੍ਹਾਂ ਕਿਹਾ ਕਿ ਛੱਪੜਾਂ `ਤੇ ਹੋਏ ਨਜਾਇਜ ਕਬਜਿਆਂ ਕਾਰਨ ਪਿੰਡਾਂ `ਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ ਜਿਸਨੂੰ ਰੋਕਣ ਲਈ ਵਿਭਾਗ ਨੂੰ ਬਿਨ੍ਹਾਂ ਦੇਰੀ ਸਖਤ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਛੱਪੜਾਂ ਦੁਆਲੇ ਚਾਰ ਦੀਵਾਰੀ ਕਰਕੇ ਨਜਾਇਜ਼ ਕਬਜੇ ਰੋਕੇ ਜਾਣ।
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ। ਉਨ੍ਹਾਂ ਨੂੰ ਪੂਰਿਆਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੂਬੇ `ਚੋਂ ਨਸ਼ੇ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸਦੇ ਹਾਂ ਪੱਖੀ ਨਤੀਜੇ ਦੇਖਣ ਨੂੰ ਮਿਲ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦੇਣਾ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media