ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ‘ਵਸ਼ੰਗ ਅਤੇ ਵਾਇਸ ਸੱਭਿਆਚਾਰ’ ’ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ। ਜਿਸ ’ਚ ਜਲੰਧਰ ਦੂਰਦਰਸ਼ਨ ਦੇ ਪ੍ਰਸਿੱਧ ਨਿਊਜ਼ ਐਕਰ ਸ੍ਰੀ ਰਮਨ ਕੁਮਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵਿਸ਼ੇ ’ਤੇ ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਤੋਂ ਪਹਿਲਾਂ ਸ੍ਰੀ ਰਮਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਅਤੇ ਕਿਹਾ ਕਾਲਜ ’ਚ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਲਈ ਅਤਿ ਜਰੂਰੀ ਹਨ, ਕਿਉਂਕਿ ਉਨ੍ਹਾਂ ਨੂੰ ਅਜਿਹੇ ਲੋਕਾਂ ਦੇ ਤਜ਼ਰਬਿਆਂ ਤੋਂ ਸਿੱਖਣ ਨੂੰ ਮਿਲਦਾ ਹੈ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਪੱਤਰਕਾਰੀ ’ਚ ਗੁਜ਼ਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਸਿਰਫ਼ ਕਲਾਸ ’ਚ ਹੀ ਜਰੂਰੀ ਨਹੀਂ ਹੈ, ਬਲਕਿ ਰੋਜ਼ਾਨਾ ਨਿਯਮਿਤ ਖੇਤਰ ’ਚ ਅਭਿਆਸ ਅਤੇ ਮਾਹਿਰਾਂ ਨਾਲ ਗੱਲਬਾਤ ਕਰਨਾ ਬਹੁਤ ਜਰੂਰੀ ਹੈ।
ਸ੍ਰੀ ਰਮਨ ਕੁਮਾਰ ਨੇ ਪੱਤਰਕਾਰੀ ਦੇ ਗਤੀਸ਼ੀਲ ਖੇਤਰ ਦੀ ਚੁਣੌਤੀ ਲੈਣ ਸਬੰਧੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਨਿਊਜ਼ ਸ਼ੋਅ, ਵਾਈਸ ਓਵਰ ਅਤੇ ਕਵਰਿੰਗ ਨਿਊਜ਼ ਸਟੋਰੀਸ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਗਿਆਨ ਦੇ ਨਾਲ ਆਪਣੀ ਸ਼ਬਦਾਂਵਲੀ ਅਤੇ ਖ਼ਬਰਾਂ ਨੂੰ ਇਸ ਖੇਤਰ ’ਚ ਵਧਾ ਸਕਦੇ ਹਨ।ਇਸ ਮੌਕੇ ਡਾ. ਪੁਨੀਤ ਢਿੱਲੋਂ ਨੇ ਕਰਵਾਏ ਗਏ ਪ੍ਰੋਗਰਾਮ ਦੀ ਮਹੱਤਤਾ ਬਾਰੇ ਦੱਸਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media