Saturday, November 21, 2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀਜੋਤ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

PPN0304201710
ਬਠਿੰਡਾ, 3 ਅਪ੍ਰੈਲ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਐਤਵਾਰ ਤੇ ਸੋਮਵਾਰ ਵਾਲੇ ਦਿਨ ਧਾਰਮਿਕ ਸਮਾਗਮ ਕੀਤੇ ਗਏ।ਤੇਜਿੰਦਰ ਸਿੰਘ ਨੇ ਲੜਕੀ ਡਾ: ਹਰਜੋਤ ਕੌਰ ਦੇ ਵਿਆਹ ਦੀ ਖੁਸ਼ੀ ਅਤੇ ਵਿਜੈ ਕੁਮਾਰ ਵਲੋਂ ਨਵੇਂ ਕਾਰੋਬਾਰ ਦੀ ਖੁਸ਼ੀ ’ਚ ਕੀਤੇ ਗਏ ਸਮਾਗਮ ਦੌਰਾਨ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਅਮਰਜੀਤ ਸਿੰਘ, ਗੁਰਬਿੰਦਰ ਸਿੰਘ ਅਤੇ ਗੁਰਦਰਸ਼ਨ ਸਿੰਘ ਵਲੋ ਸਬਦ ਕੀਰਤਨ ਗਾਇਨ ਕੀਤਾ ਗਿਆ।ਦੋ ਦਿਨਾਂ ਦੇ ਧਾਰਮਿਕ ਸਮਾਗਮ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਨੂੰ ਸਮਰਪਿਤ ਕੀਤੇ ਗਏ।ਰਾਕੇਸ਼ ਸਿੰਘ ਨੇ ਅਰਦਾਸ ਕਰਨ ਦੀ ਸੇਵਾ ਨਿਭਾਈ ਅਤੇ ਦਿਲਬਾਗ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਅਮਰਜੀਤ ਸਿੰਘ, ਦਿਲਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਗੁਰਇੰਦਰ ਸਿੰਘ ਬੱਬੂ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ੍ਹ ਗ੍ਰਹਿ ਵਾਸੀ  ਪਰਿਵਾਰਾਂ ਨੂੰ ਦੇ ਕੇ ਸਨਮਾਨਤ ਕੀਤਾ ਗਿਆ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply