Sunday, November 22, 2026

ਤਲਵੰਡੀ ਸਾਬੋ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲਾ 5 ਅਪ੍ਰੈਲ ਨੂੰ

ਬਠਿੰਡਾ, 3 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮੁੱਖ ਖੇਤੀਬਾੜੀ ਅਫਸਰ ਡਾ. ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਕਿਸਾਨਾਂ ਨੂੰ ਸਾਉਣੀ-2017 ਦੀਆਂ ਫਸਲਾਂ ਸਬੰਧੀ ਤਕਨੀਕੀ ਅਤੇ ਨਵੀਨਤਮ ਜਾਣਕਾਰੀ ਦੇਣ ਲਈ 5 ਅਪ੍ਰੈਲ 2017 ਨੂੰ ਸਵੇਰੇ 10.00 ਵਜੇ ਅਨਾਜ ਮੰਡੀ, ਤਲਵੰਡੀ ਸਾਬੋ ਵਿਖੇ ਇੱਕ ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਮੇਲੇ ਦੇ ਮੱਖ ਮਹਿਮਾਨ ਅਤੇ ਮੇਲੇ ਦਾ ਉਦਘਾਟਨ ਦੀਪਰਵਾ ਲਾਕਾਰਾ ਡਿਪਟੀ ਕਮਿਸ਼ਨਰ ਕਰਨਗੇ।ਇਸ ਮੇਲੇ ਦੀ ਪ੍ਰਧਾਨਗੀ ਡਾ. ਬਲਵਿੰਦਰ ਸਿੰਘ ਸਿੱਧੂ, ਕਮਿਸ਼ਨਰ ਖੇਤੀਬਾੜੀ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਕਰਨਗੇ ਅਤੇ ਡਾ. ਸੁਖਦੇਵ ਸਿੰਘ ਸਿੱਧੂ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪਲਾਂਟ ਪ੍ਰੋਟੈਕਸ਼ਨ) ਪੰਜਾਬ ਇਸ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ।ਇਸ ਮੇਲੇ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਤੋਂ ਇਲਾਵਾ ਕਿਸਾਨਾਂ ਵੱਲੋ ਫਸਲਾਂ ਸਬੰਧੀ ਮੌਕੇ ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦੇਣਗੇ।ਇਸ ਤੋਂ ਇਲਾਵਾ ਡਾ. ਬਰਾੜ ਵੱਲੋਂ ਦੱਸਿਆ ਗਿਆ ਕਿ ਇਸ ਮੇਲੇ ਦੌਰਾਨ ਕਿਸਾਨ ਅਤੇ ਕਿਸਾਨ ਬੀਬੀਆਂ ਦੇ ਸੈਲਫ-ਹੈਲਪ ਗਰੱਪਾਂ ਵੱਲਂੋ ਫੂਡ ਪ੍ਰੋਸੈਸਿੰਗ ਸਬੰਧੀ ਸਟਾਲਾਂ ਲਗਾਈਆਂ ਜਾਣਗੀਆਂ ਅਤੇ ਫਾਰਮ ਮਸ਼ੀਨਰੀ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਵਧ-ਚੜ੍ਹ ਕੇ ਮੇਲੇ ਵਿੱਚ ਭਾਗ ਲੈਣ ਲਈ ਬੇਨਤੀ ਕੀਤੀ ਗਈ ਤਾਂ ਜੋ ਕਿਸਾਨ ਖੇਤੀ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply