
ਚੌਂਕ ਮਹਿਤਾ, 3 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਜਿੱਤ ਤੇ ਕੈਪ: ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ `ਤੇ ਪਿੰਡ ਖੱਬੇਰਾਜਪੂਤਾਂ ਵਿਖੇ ਟੀਮ ਕੈਪਟਨ ਦੇ ਸੀਨੀਅਰ ਆਗੂ ਰਾਜਵਿੰਦਰ ਸਿੰਘ ਰਾਜੂ ਜਨਰਲ ਸਕੱਤਰ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਤੇ ਹਰਧੰਨਵੰਤ ਸਿੰਘ ਜਿੰਮੀ ਵੱਲੋਂ ਆਪਣੇ ਗ੍ਰਹਿ ਵਿਖੇ ਸ਼ੁਕਰਾਨਾ ਸਮਾਗਮ ਲਈ ਕਰਵਾਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਮੌਕੇ ਵਾਹਿਗੁਰੂ ਜੀ ਅੱਗੇ ਨਤਮਸਤਕ ਹੋਣ ਲਈ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਉਚੇਚੇ ਤੌਰ `ਤੇ ਪਹੁੰਚੇ।ਭਾਈ ਦਵਿੰਦਰ ਸਿੰਘ ਦੇ ਰਾਗੀ ਜਥੇ ਵੱਲੋਂ ਰਸਭਿੰਨਾਂ੍ਹ ਕੀਰਤਨ ਕਰਨ, ਉਪਰੰਤ ਬਾਬਾ ਪਰਮਜੀਤ ਸਿੰਘ, ਕਵਲਜੀਤ ਸਿੰਘ ਕੇਵੀ, ਅਜੀਤਪਾਲ ਸਿੰਘ ਮੁਲਾਜ਼ਮ ਆਗੂ, ਪ੍ਰਦੀਪ ਸਿੰਘ ਰਿੰਪਾ, ਕੁਲਵਿੰਦਰ ਸਿੰਘ ਕੇਵੀ, ਜਥੇਦਾਰ ਬਲਵਿੰਦਰ ਸਿੰਘ ਭਿੰਦਾ, ਕੈਪਟਨ ਹਰਪਾਲ ਸਿੰਘ, ਜੁਗਰਾਜ ਸਿੰਘ ਜੋਗਾ, ਮਨਦੀਪ ਸਿੰਘ ਸੋਨਾ, ਕਾਮਰੇਡ ਪਿਆਰਾ ਸਿੰਘ, ਸੁੱਚਾ ਸਿੰਘ ਪ੍ਰਧਾਨ, ਸਰਬਜੀਤ ਸਿੰਘ, ਮਾ. ਸੁਖਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਬੂਆ ਵੱਲੋਂ ਵਿਧਾਇਕ ਡੈਨੀ ਬੰਡਾਲਾ ਨੂੰ ਸਿਰੋਪਾਓੁ ਦੇ ਕੇ ਸਨਮਾਨਿਤ ਕੀਤਾ ਗਿਆ।ਵਿਧਾਇਕ ਡੈਨੀ ਬੰਡਾਲਾ ਨੇ ਸਮੂਹ ਵੋਟਰਾਂ ਅਤੇ ਸਮਰਥਕਾਂ ਦਾ ਤਹਿ ਦਿਲੋ ਧੰਨਵਾਦ ਕੀਤਾ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਮੇਜ਼ ਸਿੰਘ ਉਦੋਨੰਗਲ, ਜਸਵਿੰਦਰ ਸਿੰਘ ਦਸ਼ਮੇਸ਼ ਨਗਰ, ਲੱਖਾ ਮਹਿਤੀਆ, ਗੁਰਧਿਆਨ ਊੋਦੋਨੰਗਲ, ਭੋਲਾ ਸਿੰਘ ਧਰਦਿਓੁ, ਰਵੀ ਦਬੁਰਜੀ, ਉਕਾਂਰ ਦਬੁਰਜੀ, ਮਲਕੀਤ ਸਿੰਘ ਬੱਲ, ਅਵਤਾਰ ਮਸੀਹ, ਅਮਰਬੀਰ ਸਿੰਘ, ਸ਼ਿੰਗਾਰਾਂ ਸਿੰਘ ਬੱਲ, ਭੁਪਿੰਦਰ ਸਿੰਘ , ਕਾਮਰੇਡ ਬਲਵਿੰਦਰ ਸਿੰਘ, ਕਾ: ਅਰਜੁਨ ਸਿੰਘ, ਜਸਵੰਤ ਸਿੰਘ ਸਾਬਕਾ ਸਰਪੰਚ, ਬੱਗਾ ਸਿੰਘ, ਮੋਹਣ ਸਿੰਘ, ਬਿਕਰਮਜੀਤ ਸਿੰਘ, ਜੋਬਨਪ੍ਰੀਤ ਸਿੰਘ, ਗੁਰਤੇਜ ਸਿੰਘ, ਮੰਗਲਜੀਤ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਅਰਸ਼ਦੀਪ ਸਿੰਘ, ਦਿਲਪ੍ਰੀਤ ਸਿੰਘ, ਬਾਜ਼ ਪੱਡਾ ਬੋਹਜਾ, ਸਾਹਿਬ ਸਿੰਘ, ਰਾਜਨਪ੍ਰੀਤ ਸਿੰਘ, ਸ਼ਾਮ ਸਿੰਘ, ਗੁਰਸਾਹਿਲ ਸਿੰਘ, ਮਲਕੀਤ ਸਿੰਘ, ਨਿਸ਼ਾਨ ਸਿੰਘ, ਸੁਖਰਾਜ ਸਿੰਘ, ਦਿਲਰਾਜ ਸਿੰਘ, ਹਰਮਨਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media