
ਸਮਰਾਲਾ, 31 ਮਾਰਚ (ਪੰਜਾਬ ਪੋਸਟ- ਕੰਗ) – ਖੇਡਾਂ, ਸਭਿਆਚਾਰਕ ਗਤੀਵਿਧੀਆਂ ’ਚ ਸ਼ਲਾਘਾਯੋਗ ਅਤੇ ਆਪਣੀ ਦਿਖ ਕਰਕੇ ਆਪਣੀ ਵੱਖਰੀ ਪਛਾਣ ਬਣਾਈ ਬੈਠਾ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿੱਦਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਿਹਾ ਹੈ।ਇਸ ਸਕੂਲ ਦਾ ਪਹਿਲੀ ਤੋਂ ਪੰਜਵੀਂ ਤੱਕ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੱਸਿਆ ਕਿ ਐਸ.ਸੀ.ਈ.ਆਰ.ਟੀ ਪੰਜਾਬ ਵੱਲੋਂ ਲਈ ਪੰਜਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ ਸਕੂਲ ਦੇ 75 ਪ੍ਰਤੀਸ਼ਤ ਬੱਚਿਆਂ ਨੇ 90 ਪ੍ਰਤੀਸ਼ਤ ਅੰਕ ਅਤੇ 25 ਪ੍ਰਤੀਸ਼ਤ ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਉਪਰ ਅੰਕ ਪ੍ਰਾਪਤ ਕੀਤੇ।ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਜਸਬੀਰ ਕੌਰ ਸਕੂਲ ਦੇ ਆਏ ਚੰਗੇ ਨਤੀਜਿਆਂ ਲਈ ਅਧਿਆਪਕਾਂ ਦੀ ਸ਼ਲਾਘਾ ਕੀਤੀ।ਐਸ.ਐਮ.ਸੀ ਚੇਅਰਮੈਨ ਪਰਮਿੰਦਰ ਸਿੰਘ ਅਤੇ ਸਮੂਹ ਮੈਂਬਰਾਨ ਨੇ ਸਕੂਲ ਸਟਾਫ ਦੀ ਪ੍ਰਸੰਸਾ ਕਰਦੇ ਕਿਹਾ ਕਿ ਸਾਰੇ ਅਧਿਆਪਕ ਜਿਸ ਤਰ੍ਹਾਂ ਮਿਹਨਤ ਨਾਲ ਬੱਚਿਆਂ ਨੂੰ ਪੜ੍ਹਾ ਰਹੇ ਹਨ, ਇੱਕ ਦਿਨ ਘੁਲਾਲ ਸਕੂਲ ਦਾ ਨਾਂ ਸਾਰੇ ਪੰਜਾਬ ਵਿੱਚ ਚਕਮੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਪਰਮਿੰਦਰ ਕੌਰ, ਮੈਡਮ ਲਖਬੀਰ ਕੌਰ, ਸੁਰਿੰਦਰ ਕੌਰ, ਗੁਰਪ੍ਰੀਤ ਕੌਰ, ਪਵਨ ਕੁਮਾਰ, ਸੋਨਾ ਦੇਵੀ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media