ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਲਾਹਾਬਾਦ ਹਾਈਕੋਰਟ ਦੀ 150 ਵੀਂ ਵਰ੍ਹੇਗੰਢ ਮਨਾਉਣ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕੀਤਾ।ਇਸ ਮੌਕੇ `ਤੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਹਬਾਦ ਹਾਈਕੋਰਟ ਸਾਡੀ ਨਿਆਂਪਾਲਿਕਾ ਲਈ ਇੱਕ ਤੀਰਥ ਸਥਾਨ ਦੀ ਤਰ੍ਹਾਂ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਪੇਸ਼ੇ ਨਾਲ ਜੁੜੇ ਹੋਏ ਲੋਕਾਂ ਨੇ ਵੀ ਸਾਡੇ ਅਜ਼ਾਦੀ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਸਾਡੇ ਲੋਕਾਂ ਦੀ ਬਸਤੀਵਾਦ ਦੇ ਖਿਲਾਫ਼ ਰਾਖੀ ਕੀਤੀ। ਉਨ੍ਹਾਂ ਲੋਕਾਂ ਨੂੰ ਤਾਕੀਦ ਕੀਤੀ ਕਿ ਉਹ ਇਹ ਸੋਚਣ ਕਿ ਜਦੋਂ ਅਸੀਂ 2022 ਵਿੱਚ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਵਾਂਗੇ ਤਾਂ ਅਸੀਂ ਕਿਹੋ ਜਿਹਾ ਭਾਰਤ ਸਿਰਜਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਇਸ ਪ੍ਰਤੀ ਇੱਕ ਖਾਕਾ ਤਿਆਰ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਈ 2014 ਤੋਂ 1200 ਅਪ੍ਰਚਲਿਤ ਕਾਨੂੰਨਾਂ ਨੂੰ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਦੀ ਵਿੱਚ ਟੈਕਨੋਲੋਜੀ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਨਿਆਂਪਾਲਿਕਾ ਵਿੱਚ ਵੀ ਇਸ ਦੀ ਵਰਤੋਂ ਦੀ ਬਹੁਤ ਗੁੰਜਾਇਸ਼ ਹੈ। ਉਨ੍ਹਾਂ ਨੇ ਸਟਾਰਟ ਅੱਪ ਖੇਤਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਪਹਿਲੂਆਂ `ਤੇ ਨਵੀਨਤਾ ਲਿਆਉਣ ਜਿਸ ਨਾਲ ਟੈਕਨੋਲੋਜੀ ਨਿਆਂਪਾਲਿਕਾ ਦੀ ਮਦਦ ਕਰ ਸਕੇ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media