Saturday, August 22, 2026

ਕਣਕ ਦੇ ਨਾੜ ਅਤੇ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਖੇਤਾਂ ਵਿੱਚ ਸਾੜਨ `ਤੇ ਲਾਈ ਪਾਬੰਦੀ

PPN0304201726ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਨੀਲਿਮਾ (ਆਈ.ਏ.ਐਸ) ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇਕ ਹੁਕਮ ਰਾਹੀ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਰਹਿੰਦ -ਖੂਹੰਦ ਨੂੰ ਅੱਗ ਲਗਾ ਕੇ ਖੇਤਾਂ ਵਿੱਚ ਸਾੜਨ ਤੇ ਪਾਬੰਦੀ ਲਗਾਈ ਗਈ ਹੈ, ਇਸ ਦੇ ਨਾਲ ਹੀ ਸਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਵੀ ਪੂਰੀ ਪਾਬੰਦੀ ਲਗਾਈ ਹੈ।ਇਸ ਦੇ ਨਾਲ ਹੀ ਕੋਈ ਵੀ ਕੰਬਾਇਨ ਮਾਲਕ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਕੰਬਾਇਨ ਨਹੀਂ ਵਰਤੇਗਾ।   ਸ੍ਰੀਮਤੀ ਨੀਲਿਮਾ ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਖੇਤਾਂ ਵਿੱਚ ਕਣਕ ਦੀ ਕਟਾਈ ਤੋਂ ਬਾਅਦ ਕਣਕ ਦੇ ਨਾੜ / ਰਹਿੰਦ-ਖੂੰਹਦ ਨੂੰ ਸਬੰਧਤ ਖੇਤ ਮਾਲਕਾਂ ਵੱਲੋਂ ਅੱਗ ਲਗਾ ਕੇ ਖੇਤਾਂ ਵਿੱਚ ਹੀ ਸਾੜ ਦਿੱਤਾ ਜਾਂਦਾ ਹੈ।ਅੱਗ ਲਗਾਉਂਣ ਨਾਲ ਜਿਥੇ ਜ਼ਮੀਨ ਦੀ ਉਪਯੋਗੀ ਜੀਵਕ ਮਾਦੇ ਦਾ ਵੀ ਨੁਕਸ਼ਾਨ ਹੁੰਦਾ ਹੈ।ਇਸ ਦੇ ਨਾਲ ਹੀ ਅਜਿਹਾ ਕਰਨ ਨਾਲ ਜਿਥੇ ਪ੍ਰਦੂਸ਼ਣ ਫੈਲਦਾ ਹੈ ਉੱਥੇ ਹੀ ਬੀਮਾਰੀਆਂ ਵੀ ਵੱਧਦੀਆਂ ਹਨ।ਉਨ੍ਹਾਂ ਕਿਹਾ ਕਿ ਇਸ ਲਈ ਉਪਰੋਕਤ ਹੁਕਮ ਜਾਰੀ ਕੀਤੇ ਗਏ ਹਨ ਜੋ ਤਰੁੰਤ ਲਾਗੂ ਹੋ ਕੇ 31 ਮਈ ਤੱਕ ਜਾਰੀ ਰਹਿਣਗੇ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply