Thursday, June 25, 2026

ਤੀਜੀ ਜਮਾਤ ਦਾ ਇੰਨਟਰੈਕਸ਼ਨ ਕਮ ਓਰੀਐਨਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਪਿੰਡ ਸੁਲਤਾਨਵਿੰਡ ਲਿੰਕ ਰੋਡ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਤੀਜੀ ਜਮਾਤ ਦਾ ਇੰਟਰੈਕਸ਼ਨ ਕਮ ਓਰੀਐਂਨਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।PPN0304201736ਜਿਸ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ।ਪ੍ਰੋਗਰਾਮ ਦਾ ਆਗਾਜ਼ ਸਕੂਲ ਸ਼ਬਦ ਗਾਇਣ ਕਰ ਕੇ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸੈਮੀਨਾਰ ਦੌਰਾਨ ਵੱਖ-ਵੱਖ ਵਿਸ਼ਿਆਂ ਜਿਵੇਂ ‘ਨੈਤਿਕ ਸਿੱਖਿਆ’, ‘ਲਿਖਾਈ ਕਿਵੇ ਸੁਧਾਰੀ ਜਾਵੇ’, ‘ਗਤੀਵਿਧੀਆਂ ਰਾਹੀ ਪੜਾਈ’, ‘ਪ੍ਰੋਜੈਕਟ ਦਾ ਕੰਮ’, ‘ਅਧਿਆਪਕਾਂ ਦੀ ਪੜਾਉਣ ਦੀ ਵਿਧੀ’, ‘ਇਮਤਿਹਾਨਾਂ ਸਮੇਂ ਲਿਖਤੀ ਪੇਪਰ ਕਿਵੇਂ ਸੈਟ ਕੀਤਾ ਜਾਵੇ’ ਅਦਿ ਬਾਰੇ ਜਾਣਕਾਰੀ ਦਿੱਤੀ ਗਈ । ਇਸ ਸਮੇਂ ਵਿਦਿਆਰਥੀਆਂ ਦਾ ਪੜਾਈ ਵੱਲ ਰੁਝਾਨ ਵਧਾਉਣ ਸਬੰਧੀ ਅਧਿਆਪਕਾਂ ਦੀਆਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ।ਪਿ੍ਰੰਸੀਪਲ ਵਲੋਂ ਆਏ ਹੋਏ ਸਮੂਹ ਅਧਿਆਪਕਾਂ ਦਾ ਧੰਨਵਾਦ ਵੀ ਕੀਤਾ ਗਿਆ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply