Thursday, June 25, 2026

ਯੂਨੀਵਰਸਿਟੀ ਕਾਲਜ ਸੁਜਾਨਪੁਰ ’ਚ ਪਹਿਲਾ ਸਲਾਨਾ ਇਨਾਮ ਵੰਡ ਸਮਾਰੋਹ

ਇਸ ਸ਼ੈਸ਼ਨ ਤੋਂ ਮੈਡੀਕਲ, ਨਾਨ ਮੈਡੀਕਲ ਅਤੇ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ
ਸੁਜਾਨਪੁਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਹਿਲਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਡੀਨ, ਕਾਲਜ ਵਿਕਾਸ ਕੌਂਸਲ ਆਰ ਕੇ ਮਹਾਜਨ ਮੁੱਖ ਮਹਿਮਾਨ ਵਜੋਂ ਸਾਮਿਲ ਹੋਏ।PPN0304201739ਉਨਾਂ ਨੇ ਗਿਆਨ ਰੂਪੀ ਜ਼ੋਤ ਜਗਾ ਕੇ  ਸਮਾਗਮ ਦਾ ਅਰੰਭ ਕੀਤਾ ਜਦ ਕਿ ਡਾ. ਨਿਰਮਲ ਪਾਂਧੀ ਪ੍ਰਿੰਸੀਪਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਸ਼ੇਸ਼ ਮਹਿਮਾਨ ਵਜੋ ਸ਼ਾਮਿਲ ਹੋਏ।ਇਸ ਮੌਕੇ ਨਾਲ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਧਾਂ ਵਾਂਗ ਤਪੱਸਿਆ ਕਰੋ ਫਲ ਜ਼ਰੂਰ ਮਿਲੇਗਾ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੁੂਨੀਵਰਸਿਟੀ ਪੇਡੂ ਖੇਤਰਾਂ ਵਿਚ ਉੱਚ ਮਿਆਰੀ ਸਿੱਖਿਆ ਦੇਣ ਲਈ ਯਤਨਸ਼ੀਲ ਹੈ।ਊਨ੍ਹਾਂ ਕਿਹਾ ਕਿ ਯੂਨੀਵਰਸਿਟੀ ਨਾਲ ਇਸ ਵੇਲੇ 160 ਕਾਲਜ ਜੁੜੇ ਹੋਏ ਹਨ 14 ਕਾਲਜ ਯੂਨੀਵਰਸਿਟੀ ਦੇ ਆਪਣੇ ਕਾਲਜ ਹਨ।ਊਨ੍ਹਾਂ ਕਿਹਾ ਕਿ ਯੂਨੀਵਰਸਿਟੀ ਸਜਾਨਪੁਰ ਤੇ ਪਠਾਨਕੋਟ ਦੇ ਕਾਲਜਾਂ ਨੂੰ ਮਾਡਲ ਕਾਲਜ ਬਣਾਵੇਗੀ।ਉਨਾਂ ਕਿਹਾ ਕਿ ਸੁਜਾਨਪੁਰ ਕਾਲਜ ਵਿਚ ਇਸ ਸ਼ੈਸ਼ਨ ਤੋਂ ਮੈਡੀਕਲ, ਨਾਨ ਮੈਡੀਕਲ ਅਤੇ ਕੰਪਿਊਟਰ ਹੋਰ ਨਵੇਕੋਰਸ ਸ਼ੁਰੂ ਕੀਤੇ ਜਾ ਰਹੇ ਹਨ।PPN0304201740ਪ੍ਰਿੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜੀ ਅਤੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ।ਇਸ ਮੌਕੇ ਤੇ ਡਾ. ਨਿਰਮਲ ਪਾਂਧੀ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੀ ਲੋੜ ਤੇ ਜ਼ੋਰ ਦਿੱਤਾ।ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਨੂੰ ਦਰਸਾਉਦਾ ਪ੍ਰੋਗਰਾਮ ਪੇਸ਼ ਕੀਤਾ।
ਇਸ ਮੌਕੇ ਮਹਾਜਨ ਨੇ ਕਾਲਜ ਦੀਆਂ ਸਾਲਾਨਾ ਪ੍ਰੀਖਿਆਵਾਂ, ਸਭਿਆਚਾਰਕ ਗਤੀਵਿਧੀਆਂ, ਸਮਾਜ ਭਲਾਈ ਕੰਮਾਂ, ਵਿਦਿਅਕ ਤੇ ਸਾਹਿਤਕ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਮੋਮੈਟੋ ਦੇ ਕੇ ਸਨਮਾਨਿਤ ਕੀਤਾ।ਕਾਲਜ ਵਲੋ ਮੁੱਖ ਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੀਤਲ ਮਹਾਜਨ, ਸ਼ਾਲੂ ਦੇਵੀ, ਇੰਦੂ ਬਾਲਾ, ਸੁਖਦੀਪ ਕੌਰ, ਭਾਵਨਾ, ਰੁਚੀ ਮਹਾਜਨ, ਨੀਰਜ ਕੁਮਾਰ ਹਾਜ਼ਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply