ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼ੇਰੇ ਪੰਜਾਬ ਕਲੱਬ ਕੰਪਨੀ ਬਾਗ ਸਥਿਤ ਵਲੋਂ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ ਹੈ। ਜਿਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਅਤੇ ਅੰਮ੍ਰਿਤਸਰ ਹਲਕਾ ਪੱਛਮੀ ਤੋਂਂ ਵਿਧਾਇਕ ਡਾਕਟਰ ਰਾਜਕੁਮਾਰ ਵੇਰਕਾ, ਉਤਰੀ ਵਿਧਾਇਕ ਸੁਨੀਲ ਦੱਤੀ ਅਤੇ ਸਾਬਕਾ ਡਿਪਟੀ ਸਪੀਕਰ ਵਿਧਾਨ ਸਭਾ ਪ੍ਰੋ. ਦਰਬਾਰੀ ਲਾਲ ਨੂੰ ਸਨਮਾਨਿਤ ਕੀਤਾ ਗਿਆ।
ਕਲੱਬ ਦੇ ਚੇਅਰਮੈਨ ਸੰਜੀਵ ਅਰੋੜਾ ਨੇ ਦੱਸਿਆ ਕਿ 10 ਸਾਲ ਬਾਅਦ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਆਉਣ ਨਾਲੇ ਸ਼ਹਿਰ ਵਾਸੀ ਬੇਹੱਦ ਖੁਸ਼ ਹਨ ਅਤੇ ਆਸਵੰਦ ਹਨ ਕਿ ਕੈਪਟਨ ਸਰਕਾਰ ਵਲੋਂ ਗੁਰੂ ਨਗਰੀ ਵਿੱਚ ਲੋਕਾਂ ਨੂੰ ਮੁੱਢਲੀਆਂ ਸੁੱਖ ਸਹੂਲਤਾਂ ਉਪਲੱਬਧ ਕਰਵਾ ਕੇ ਸ਼ਹਿਰ ਨੂੰ ਸਾਫ ਸੁਥਰਾ ਅਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਇਆ ਜਾਵੇਗਾ।ਇਸ ਸਮੇ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਅੰਤਰਰਾਸ਼ਟਰੀ ਦਿੱਖ ਦੇਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ ਤੋਂ ਇਥੇ ਆਉਣ ਵਾਲੇ ਸ਼ਰਧਾਲੂਆਂ ਤੇ ਯਾਤਰੂਆਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਨਾ ਹੋਵੇ।ਇਸ ਮੌਕੇ ਅਸ਼ਵਨੀ ਕੁੱਕੂ, ਸੁਨੀਲ ਖੰਨਾ, ਪੱਪੂ ਵੋਹਰਾ, ਸੁਰਿੰਦਰ ਵਾਹੀ, ਅਨਿਲ ਸ਼ਰਮਾ, ਤੇਜਪਾਲ, ਅਸੀਸ ਮਰਵਾਹਾ, ਸਤੀਸ਼ ਮਹਾਜਨ ਅਤੇ ਅਸ਼ਵਨੀ ਸ਼ਰਮਾ ਆਦਿ ਵੀ ਮੌਜੂਦ ਸਨ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media