ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) ਨਗਰ ਨਿਗਮ ਹਦੂਦ `ਚ ਪੈਂਦੇ ਪਿੰਡ ਸੁਲਤਾਨਵਿੰਡ ਵਿਖੇ ਕਾਰਗਿਲ ਸ਼ਹੀਦ ਗੁਰਮੀਤ ਸਿੰਘ ਮਾਹਲ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਸਟੇਟ ਐਵਾਰਡੀ ਪ੍ਰਿੰਸੀਪਲ ਸ੍ਰੀਮਤੀ ਪਵਿੰਦਰ ਕੌਰ ਨੂੰ ਸੇਵਾ ਮੁਕਤੀ ‘ਤੇ ਸਮੂਹ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਉਹਨਾਂ ਦਾ ਕਾਰਜਕਾਲ ਨਿਰਪੱਖ ਅਤੇ ਬੇਦਾਗ ਰਿਹਾ।
ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਿੱਖਿਆ ਅਫਸਰ (ਸੈਕੰ: ਸਿਖਿਆ) ਅਮਰਦੀਪ ਸਿੰਘ ਸੈਣੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਆਪਣੇੇ ਸੰਬੋਧਨ ਵਿੱਚ ਮੁੱਖ ਮਹਿਮਾਨ ਸੈਣੀ ਨੇ ਪ੍ਰਿੰਸੀਪਲ ਸ੍ਰੀਮਤੀ ਪਵਿੰਦਰ ਕੌਰ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲ਼ਾਘਾ ਕਰਦਿਆਂ ਕਿਹਾ ਕਿ ਤਕਰੀਬਨ 32 ਸਾਲਾਂ ਦੀ ਨੌਕਰੀ ਦੌਰਾਨ ਨਿਭਾਈਆਂ ਗਈਆਂ ਬਿਹਤਰੀਨ ਸੇਵਾਵਾਂ ਸਦਕਾ ਹੀ ਪੰਜਾਬ ਸਰਕਾਰ ਵਲੋਂ ਉਨਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਸਿਖਿਆ ਅਫਸਰ ਸੈਣੀ ਨੇ ਸਕੂਲ ਦੇ ਟੀਚਰਾਂ ਨੂੰ ਵੀ ਸੇਵਾ ਮੁੱਕਤ ਹੋਏ ਪ੍ਰਿੰਸੀਪਲ ਦੇ ਪੂਰਨਿਆਂ `ਤੇ ਚੱਲਦੇ ਹੋਏ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉੇਣ ਤਾਂ ਜੋ ਬੱਚੇ ਸਕੂਲ ਦਾ ਨਾਮ ਰੋਸ਼ਨ ਕਰਦੇ ਰਹਿਣ।ਸਕੂਲ ਸਟਾਫ ਵਲੋਂ ਪ੍ਰਿੰਸੀਪਲ ਪਵਿੰਦਰ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਾਬਕਾ ਸਿੱਖਿਆ ਅਫਸਰ ਸ਼ਿੰਦਰ ਸਿੰਘ, ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀਮਤੀ ਸਨਦੀਪ ਕੌਰ, ਮਾਨ ਸਿੰਘ ਬਲਵਿੰਦਰ ਸਿੰਘ, ਸੁਖਵਿੰਦਰ ਕੌਰ, ਮਾਤਾ ਸ੍ਰੀਮਤੀ ਗੁਰਦੀਪ ਕੌਰ, ਰੇਸ਼ਮ ਕੌਰ, ਜੋਬਨਜੀਤ ਸਿੰਘ, ਪ੍ਰਿੰ: ਜੋਗਿੰਦਰ ਕੌਰ ਸ਼ਿੰਗਾਰੀ, ਮੁਖਤਿਆਰ ਸਿੰਘ ਖਾਲਸਾ, ਗੁਰਇਕਬਾਲ ਸਿੰਘ, ਸ੍ਰੀਮਤੀ ਨਰਿੰਦਰ ਕੌਰ, ਅੰਗਦ ਸ਼ਰਮਾ, ਰਾਜਵਿੰਦਰ ਸਿੰਘ, ਸਤਨਾਮ ਕੌਰ, ਅਨੀਤਾ, ਜਗਦੀਪ ਕੌਰ, ਸ਼ਰਨਜੀਤ ਸਿੰਘ, ਸਰਬਦੀਪ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media