Sunday, August 16, 2026

ਭਾਈ ਘਨ੍ਹਈਆ ਜੀ ਛਬੀਲ ਦਾ ਉਦਘਾਟਨ ਅੱਜ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਵੱਲੋਂ ਗਰਮੀਆਂ ਵਿੱਚ ਪਿਆਸਿਆਂ ਦੀ ਪਿਆਸ ਬੁਝਾਉਣ ਲਈ ਜਿਲਾ ਕਚਹਿਰੀ ਕੰਪਲੈਕਸ ਵਿਖੇ ਤਹਿਸੀਲ ਦਫ਼ਤਰ ਦੇ ਸਾਹਮਣੇ ਭਾਈ ਘਨ੍ਹਈਆ ਜੀ ਛਬੀਲ ਸਥਾਪਿਤ ਜਾ ਰਹੀ ਹੈ।ਸੁਸਾਇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਦਾ ਉਦਘਾਟਨ ਅੱਜ 5 ਅਪ੍ਰੈਲ ਨੂੰ ਸਵੇਰੇ 11:00 ਵਜੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਸਮਾਜ ਸੇਵੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਇਸ ਸਮੇਂ 2 ਹਸਪਤਾਲ, 4 ਡਿਸਪੈਂਸਰੀਆਂ, 2 ਫਿਜ਼ੀਓਥੈਰੇਪੀ ਸੈਂਟਰ, ਇੱਕ ਐਂਬੂਲੈਂਸ ਵੈਨ ਅਤੇ 5 ਹਸਪਤਾਲਾਂ ਵਿੱਚ ਮੈਡੀਕਲ ਐਕਸਟੈਸ਼ਨ ਕਾਊਂਟਰ ਰਾਹੀਂ ਗਰੀਬ ਤੇ ਲੋੜਵੰਦ ਮਰੀਜ਼ਾਂ ਦੀ ਸੇਵਾ ਕੀਤੀ ਜਾ ਰਹੀ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply