Saturday, August 15, 2026

ਅਜੋਕੀ ਪੀੜੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਜਰੂਰੀ- ਬਾਬਾ ਮਨਪ੍ਰੀਤ ਸਿੰਘ ਖਾਲਸਾ ਅਲੀਪੁਰ

PPN0404201709
ਸੰਦੌੜ, 4 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਪੰਥ ਪ੍ਰਸਿਧ ਪ੍ਰਚਾਰਕ ਅਤੇ ਗੁਰਦੁਆਰਾ ਪਾਤਸਾਹੀ ਛੇਵੀਂ ਅਲੀਪੁਰ ਖਾਲਸਾ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਖਾਲਸਾ ਅਲੀਪੁਰ ਵਾਲਿਆਂ ਦੇ ਤਿੰਨ ਦਿਨ੍ਹਾਂ ਧਾਰਮਿਕ ਦੀਵਾਨ ਪਿੰਡ ਕਸਬਾ ਭੁਰਾਲ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਵਿਸ਼ੇਸ ਸਹਿਯੋਗ ਦੁਆਰਾ ਸਜਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਭਰੀ।ਧਾਰਮਿਕ ਦੀਵਾਨਾਂ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਵੀਰ ਮਨਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਧਰਮ ਜਿਹੜਾ ਕਿ ਸਭ ਧਰਮਾਂ ਅਤੇ ਪੈਰੋਕਾਰਾਂ ਦਾ ਬਰਾਬਰ ਸਤਿਕਾਰ ਕਰਦਾ ਹੈ, ਇਸ ਦੇ ਨਾਂਅ ਹੇਠ ਕੁਝ ਸਿਆਸੀ ਧਾਰਮਿਕ ਆਗੂ ਪਤਾ ਨਹੀਂ ਕਿਉਂ ਲੋਕਾਂ ਨੂੰ ਅਜਿਹਾ ਪਾਠ ਪੜ੍ਹਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਲਈ ਸਿੱਖ ਧਰਮ ਦੇ ਫ਼ਲਸਫ਼ੇ ਵਿੱਚ ਕੋਈ ਥਾਂ ਨਹੀਂ।ਇਹੋ ਜਿਹੀਆਂ ਕਾਰਵਾਈਆਂ ਨੂੰ ਸਿੱਖ ਧਰਮ ਲਈ ਦੁਖਾਂਤ ਹੀ ਮੰਨ ਸਕਦੇ ਹਾਂ ਉਨਾਂ ਕਿਹ ਕਿ ਸਮੇਂ ਸਮੇਂ ਉਤੇ ਧਰਮ ਦੀ ਆੜ ਹੇਠ ਪੰਥ ਵਿਰੋਧੀ ਤਾਕਤਾਂ ਨੇ ਕੌਮ ਨੂੰ ਗੁੰਮਰਾਹ ਕਰਕੇ ਆਪਣੇ ਨਿੱਜੀ ਮੁਫ਼ਾਦ ਪੂਰੇ ਕੀਤੇ ਹਨ, ਇਹੋ ਜਿਹੇ ਨਾਜ਼ੁਕ ਸਮੇਂ ਵਿਚ ਗੁਰਬਾਣੀ ਦੇ ੳਟ ਆਸਰੇ ਅਤੇ ਇੱਕ ਜੁੱਟ ਹੋ ਕੇ ਸਿੱਖ ਕੌਮ ਨੂੰ ਚੜ੍ਹਦੀ ਕਲਾ ਵਿਚ ਲਿਆਉਣ ਲਈ ਸਿਖ ਇਤਿਹਾਸ ਨੂੰ ਭੁੱਲਦੀ ਜਾ ਰਹੀ ਅਜੋਕੀ ਪੀੜੀ ਨੂੰ ਸਿੱਖੀ ਇਤਿਹਾਸ ਬਾਰੇ ਜਾਣੂ ਕਰਵਾਉਣਾ ਅਹਿਮ ਹੈ।ਵੀਰ ਮਨਪ੍ਰੀਤ ਸਿੰਘ ਖਾਲਸਾ ਨੇ ਕੀਰਤਨ ਕਰਦੇ ਹੋਏ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।ਇਸ ਮੌਕੇ ਨੰਬਰਦਾਰ ਅਜੀਤ ਸਿੰਘ, ਆੜਤੀਆ ਗੁਰਦੀਪ ਸਿੰਘ, ਅਵਤਾਰ ਸਿੰਘ, ਮੁਖਤਿਆਰ ਸਿੰਘ, ਸਾਬਕਾ ਸਰਪੰਚ ਜੱਗਾ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਪੰਚ, ਟਹਿਲ ਸਿੰਘ, ਜੁਗਰਾਜ ਸਿੰਘ ਫੌਜੀ ਆਦਿ ਹਾਜਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply