ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਜੀ.ਨਾਗੇਸ਼ਵਰ ਰਾਓ, ਆਈ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ।ਉਨ੍ਹਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ।ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ’ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਡੋਰ ਦੀ ਵਰਤੋਂ ਰੋਕਣ ਲਈ ਪੂਰੀ ਸਖ਼ਤੀ ਵਰਤਣ ਨਾਲ ਇਸ ਤੋਂ ਵਾਪਰਨ ਵਾਲੇ ਹਾਦਸਿਆਂ ਤੋਂ ਬਚਾਅ ਹੋ ਸਕੇ। ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 30 ਸਤੰਬਰ 2017 ਤੱਕ ਲਾਗੂ ਰਹੇਗਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media