Saturday, August 15, 2026

ਖਾਲਸਾ ਅਕੈਡਮੀ ਮਹਿਤਾ ਨੇ ਮਰੜ੍ਹ ਵਿਖੇ 12ਵੀਂ ਸਪੋਰਟਸ ਮੀਟ ‘ਚ ਮਾਰੀਆਂ ਮੱਲਾਂ

PPN0404201714
ਚੌਂਕ ਮਹਿਤਾ, 4 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੀ ਅੰਡਰ-17 ਅਤੇ 19 ਓਪਨ ਵਰਗ ਦੀ ਹਾਕੀ ਟੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਪੋਰਟਸ ਕਲੱਬ, ਮਰੜ੍ਹ ਵਿਖੇ ਕਰਵਾਈ ਗਈ 12ਵੀਂ ਸਪੋਰਟਸ ਮੀਟ 2017 ਵਿੱਚ ਭਾਗ ਲਿਆ।ਇਹ ਸਪੋਰਟਸ ਮੀਟ 31 ਮਾਰਚ ਤੋਂ 2 ਅਪ੍ਰੈਲ 2017 ਤੱਕ ਚੱਲੀ।ਮੀਟ ਵਿੱਚ ਸਟੇਟ ਪੱਧਰ ਦੀਆਂ ਕਈ ਟੀਮਾਂ ਨੇ ਭਾਗ ਲਿਆ, ਜਿਸ ਵਿੱਚੋਂ ਖਾਲਸਾ ਅਕੈਡਮੀ ਦੀ ਅੰਡਰ-17 ਅਤੇ 19 ਓਪਨ ਵਰਗ ਦੀਆਂ ਹਾਕੀ ਟੀਮਾਂ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਖਾਲਸਾ ਅਕੈਡਮੀ ਦਾ ਨਾਂ ਰੋਸ਼ਨ ਕੀਤਾ।ਇਸ ਸ਼ਾਨਦਾਰ ਜਿੱਤ `ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਬਾਜ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਹਾਕੀ ਕੋਚ ਬਲਜਿੰਦਰ ਸਿੰਘ, ਅਥਲੈਟਿਕਸ ਕੋਚ ਹਰਭਜਨ ਸਿੰਘ, ਗੁਰਦੀਪ ਸਿੰਘ (ਡੀ.ਪੀ), ਮਿ: ਆਨੰਦ ਸੰਦੇਸ਼ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply