ਸਰਬਤ ਖਾਲਸਾ ਦੇ ਥਾਪੇ ਜਥੇਦਾਰਾਂ ਨੇ ਦੋਸ਼ੀਆਂ ਖਿਲਾਫ ਮੰਗੀ ਕਾਰਵਾਈ
ਭਿੱਖੀਵਿੰਡ / ਖਾਲੜਾ 5 ਅਪ੍ਰੈਲ (ਕੰਬੋਕੇ, ਭਾਟੀਆ) – ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਦੇ ਪਿੰਡ ਮਾਣਕਪੁਰਾ ਦੇ ਗੁਰਦੁਆਰਾ ਬਾਬਾ ਸ਼ਹੀਦ ਸਿੰਘ ਵਿਖੇ ਬੀਤੇਂ ਦਿਨੀ ਹੋਈ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਸੰਬੰਧ ਵਿਚ ਪੁਲਿਸ ਵਲੋਂ ਸ਼ੱਕ ਦੇ ਆਧਾਰ ‘ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਰਬਜੀਤ ਸਿੰਘ ਤੋਂ ਇਲਾਵਾ ਸੁਖਦੇਵ ਸਿੰਘ ਤੇ ਜਰਨੈਲ ਸਿੰਘ ਤਿੰਨੇ ਵਾਸੀ ਪਿੰਡ ਮਾਣਕਪੁਰਾ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪਿੰਡ ਮਾਣਕਪੁਰਾ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਬਾਰੇ ਪਤਾ ਲੱਗਣ ‘ਤੇ ਸਰਬਤ ਖਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਧਿਆਨ ਸਿੰਘ ਮੰਡ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਅਮਰੀਕ ਸਿੰਘ ਅਜਨਾਲਾ, ਭਾਈ ਸਤਨਾਮ ਸਿੰਘ ਮਨਾਵਾ, ਸਤਿਕਾਰ ਕਮੇਟੀ ਦੇ ਆਗੂ ਸੂਬਾ ਸਿੰਘ ਰਾਮਰੋਣੀ, ਰਣਜੀਤ ਸਿੰਘ ਉਧੋਕੇ, ਹਰਪ੍ਰੀਤ ਸਿੰਘ ਪੱਟੀ, ਐਸ.ਜੀ.ਪੀ.ਸੀ ਪ੍ਰਚਾਰਕ ਜਸਬੀਰ ਸਿੰਘ, ਪ੍ਰਚਾਰਕ ਗੁਰਬਚਨ ਸਿੰਘ ਕਲਸੀਆਂ, ਪ੍ਰਚਾਰਕ ਹੀਰਾ ਸਿੰਘ ਮਨਿਆਲਾ, ਬਾਬਾ ਗਿਆਨ ਸਿੰਘ ਮਨਿਆਲਾ, ਐਸ.ਜੀ.ਪੀ.ਸੀ ਦੇ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਪੱਟੀ, ਜਥੇਦਾਰ ਸਾਧੂ ਸਿੰਘ ਚੰਬਲ, ਕਵੀਸ਼ਰ ਗੁਰਨਾਮ ਸਿੰਘ ਮਨਿਆਲਾ, ਗੁਰਮੇਲ ਸਿੰਘ, ਸਰਪੰਚ ਸੁਖਵੰਤ ਸਿੰਘ, ਪੰਚ ਗੁਰਦਾਨ ਸਿੰਘ, ਸਾਬਕਾ ਸਰਪੰਚ ਪਲਵਿੰਦਰ ਸਿੰਘ ਆਦਿ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕ ਗੁਰਦੁਆਰਾ ਸਾਹਿਬ ਵਿਖੇ ਪਹੰੁਚੇ।
ਇਸ ਮੌਕੇ ਪ੍ਰਸ਼ਾਸ਼ਨ ਵਲੋਂ ਡੀ.ਸੀ ਤਰਨ ਤਾਰਨ ਡੀ.ਪੀ.ਐਸ ਖਰਬੰਦਾ, ਐਸ.ਐਸ.ਪੀ ਹਰਜੀਤ ਸਿੰਘ, ਐਸ.ਡੀ.ਐਮ ਪੱਟੀ ਰਜ਼ਤ ਉਬਰਾਏ, ਐਸ.ਪੀ ਰੁਪਿੰਦਰ ਕੁਮਾਰ ਭਾਰਦਵਾਜ, ਡੀ.ਐਸ.ਪੀ ਹਰਪਾਲ ਸਿੰਘ, ਡੀ.ਐਸ.ਪੀ ਜੈਮਲ ਸਿੰਘ ਨਾਗੋਕੇ, ਡੀ.ਐਸ.ਪੀ ਅਮਨਦੀਪ ਕੌਰ, ਨਾਇਬ ਤਹਿਸੀਲਦਾਰ ਇੰਦਰਜੀਤ ਸਿੰਘ ਧਨੋਆ, ਐਸ.ਐਚ.ਓ ਹਰਦੀਪ ਸਿੰਘ, ਐਸ.ਐਚ.ਓ ਮਨਜਿੰਦਰ ਸਿੰਘ ਆਦਿ ਅਧਿਕਾਰੀ ਵੀ ਪਹੁੰਚੇ।ਪ੍ਰਸ਼ਾਸ਼ਨ ਤੇ ਪੁਲਿਸ ਅਧਿਕਾਰੀਆਂ ਨੇ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਨਾਲ ਮੀਟਿੰਗ ਵੀ ਕੀਤੀ।ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਅਮਰੀਕ ਸਿੰਘ ਅਜਨਾਲਾ, ਭਾਈ ਸਤਨਾਮ ਸਿੰਘ ਮਨਾਵਾ ਨੇ ਸੰਗਤਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਮੰਦਭਾਗੀ ਘਟਨਾ ਦੀ ਨਿੰਦਾ ਕੀਤੀ ਤੇ ਆਖਿਆ ਕਿ ਪਹਿਲਾਂ ਵੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਬੇਅਦਬੀ ਦੀਆਂ ਅਨੇਕਾਂ ਘਟਨਾਵਾਂ ਵਾਪਰ ਚੁੱਕੀਆਂ ਹਨ ਤੇ ਹੁਣ ਫਿਰ ਕਾਂਗਰਸ ਸਰਕਾਰ ਸਮੇਂ ਵੀ ਐਸੀਆਂ ਘਟਨਾਵਾਂ ਵਾਪਰ ਰਹੀਆਂ ਹਨ।ਉਹਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਨੇ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਸਖਤ ਕਾਰਵਾਈ ਨਾ ਕੀਤੀ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪ੍ਰਸ਼ਾਸ਼ਨ ਦੀ ਹੋਵੇਗੀ।ਸਤਿਕਾਰ ਕਮੇਟੀ ਆਗੂ ਸੂਬਾ ਸਿੰਘ ਰਾਮਰੋਣੀ ਨੇ ਕਿਹਾ ਕਿ ਪਹਿਲਾਂ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਦੋਂ ਕਿ ਦੋਸ਼ੀ ਹੁਣ ਤਕ ਫੜੇ ਨਹੀ ਗਏ।ਉਹਨਾਂ ਕਿਹਾ ਕਿ ਲੋਕਾਂ ਦਾ ਪ੍ਰਸ਼ਾਸ਼ਨ ਤੋਂ ਵਿਸ਼ਵਾਸ ਉਠ ਚੁੱਕਾ ਹੈ।
ਡੀ.ਸੀ. ਡੀ.ਪੀ.ਐਸ ਖਰਬੰਦਾ ਨੇ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਦੀਆਂ ਸਖਤ ਹਦਾਇਤਾਂ ਹਨ ਕਿ ਐਸੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਐਸੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ। ਡੀ.ਸੀ ਨੇ ਧਾਰਮਿਕ ਆਗੂਆਂ ਅਤੇ ਲੋਕਾਂ ਨੂੰ ਵਿਸ਼ਵਾਸ਼ ਦਿਵਾਉਦਿਆਂ ਕਿਹਾ ਕਿ ਬੇਅਦਬੀ ਦੀ ਘਟਨਾ ਦੀ ਜਾਂਚ ਸੀ.ਆਈ.ਏ ਸਟਾਫ ਕਰੇਗੀ ਤੇ ਜਲਦੀ ਹੀ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਜੀ 443 ਤੋਂ ਲੈ ਕੇ 458 ਤੱਕ ਪਾੜੇ ਗਏ ਹੋਏ ਪਾਵਣ ਅੰਗ ਧਾਰਮਿਕ ਆਗੂਆਂ ਵੱਲੋਂ ਪੁਲਿਸ ਪ੍ਰਸ਼ਾਸ਼ਨ ਨੂੰ ਵਿਖਾਏ ਗਏ ਅਤੇ ਅਰਦਾਸ ਉਪਰੰਤ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਨੂੰ ਸਤਿਕਾਰ ਸਹਿਤ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭੇਜ ਦਿੱਤਾ ਗਿਆ। ਇਸੇ ਦੌਰਾਨ ਗੁਰਦੁਆਰਾ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਸ਼ੁਰੂ ਕਰ ਦਿੱਤੇ ਗਏ, ਜਿਸ ਦੇ ਭੋਗ ਮਿਤੀ 7 ਅਪ੍ਰੈਲ ਨੂੰ ਪਵੇਗਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …