ਸੰਦੌੜ, 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ‘ਚ 3522 ਈਟੀਟੀ ਅਧਿਆਪਕਾਂ ਦੀ ਨਿਯੁਕਤੀ ਦੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਹੱਦ ਮਹੱਤਵਪੂਰਣ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਤੈਅ ਕਰ ਦਿੱਤਾ ਹੈ ਕਿ ਇਸ ਅਹੁਦੇ ਲਈ ਵੱਧ ਤੋਂ ਵੱਧ ਉਮਰ 37 ਦੀ ਬਜਾਏ 42 ਸਾਲ ਹੋਵੇਗੀ। ਜਸਟਿਸ ਜੈਸ਼੍ਰੀ ਠਾਕੁਰ ਨੇ ਇਸ ਮਾਮਲੇ ‘ਚ ਦਰਜ 38 ਯਾਚਿਕਾਵਾਂ ਦਾ ਨਬੇੜਾ ਕਰਦੇ ਹੋਏ ਇਹ ਫੈਸਲਾ ਸੁਣਾਇਆ। ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਸਾਲ 1997 ‘ਚ ਖਾਸ ਕਾਨੂੰਨ ਦੇ ਤਹਿਤ ਉਮਰ 42 ਸਾਲ ਤੈਅ ਕੀਤੀ ਗਈ ਹੈ, ਜਦੋਂ ਕਿ ਇਸ ਤੋਂ ਪਹਿਲਾਂ ਸਾਲ 1994 ‘ਚ ਇੱਕ ਜਨਰਲ ਲਾਅ ਦੇ ਤਹਿਤ ਵੱਧ ਕਨੂੰਨ ਲਾਅ ਦੇ ਪ੍ਰਬੰਧ ਲਾਗੂ ਨਹੀਂ ਕੀਤੇ ਜਾ ਸਕਦੇ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media