ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਲੋਕ ਅਦਾਲਤ 08 ਅਪ੍ਰੈਲ 2017 ਨੂੰ ਜਿਲਾ ਕਚਿਹਰੀਆਂ ਵਿਖੇ ਲਗਾਈ ਜਾ ਰਹੀ ਹੈ, ਜਿਸ ਵਿੱਚ ਸਾਰੀਆਂ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਰਤਸਰ ਮੈਡਮ ਗਰੀਸਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਇਸ ਲੋਕ ਅਦਾਲਤ ਵਿੱਚ ਪਰਿਵਾਰਿਕ ਝਗੜੇ, ਵਿਆਹ ਸਬੰਧੀ ਕੇਸ, ਚਾਲਾਨ ਆਦਿ ਕਿਸਮਾਂ ਦੇ ਵੀ ਕੇਸ ਲਗਾਏ ਜਾਣਗੇ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲਾ ਕਚਹਿਰੀਆਂ, ਅੰਮਿ੍ਰਤਸਰ ਨਾਲ ਦੀ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲਗਾਈ ਜਾ ਰਹੀ ਹੈ। ਉਹਨਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕੀ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਇਸ ਨੈਸ਼ਨਲ ਲੋਕ ਅਦਾਲਤ ਰਾਹੀਂ ਕਰਵਾਉਣ ਤਾਂ ਜੋ ਛੇਤੀ ਅਤੇ ਸਸਤਾ ਨਿਆਂ ਪ੍ਰਾਪਤਾ ਕੀਤੇ ਜਾ ਸਕੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media