ਸਮਰਾਲਾ, 6 ਅ੍ਰਪੈਲ (ਪੰਜਾਬ ਪੋਸਟ- ਕੰਗ)- ਇਲਾਕੇ ਦੀ ਨਾਮਵਰ ਸਮਾਜ ਸੇਵੀ, ਭਾਈਚਾਰਕ ਅਤੇ ਗੈਰ ਸਿਆਸੀ ਸੰਸਥਾ ਰਾਮਗੜ੍ਹੀਆ ਫੈਡਰੇਸ਼ਨ ਰਜਿ: ਦੀ ਮੀਟਿੰਗ ਪ੍ਰਧਾਨ ਪਰਵਿੰਦਰ ਸਿੰਘ ਬੱਲੀ ਦੀ ਪ੍ਰਧਾਨਗੀ ਹੇਠ ਸੰਸਥਾ ਦੇ ਦਫਤਰ ਗੁਰਦੁਆਰਾ ਵਿਸ਼ਵਕਰਮਾ ਭਵਨ ਸਮਰਾਲਾ ਵਿਖੇ ਹੋਈ।ਇਸ ਮੀਟਿੰਗ ਵਿੱਚ ਅਹੁਦੇਦਾਰਾਂ ਵੱਲੋਂ ਭਾਈਚਾਰਕ ਏਕਤਾ ਨੂੰ ਹੋਰ ਮਜਬੂਤ ਕਰਨ ਤੇ ਜੋਰ ਦਿੱਤਾ ਗਿਆ।
ਸੰਸਥਾ ਦੇ ਸਰਪ੍ਰਸਤ ਮਹੰਤ ਭਰਭੂਰ ਦਾਸ ਨੇ ਕਿਹਾ ਕਿ ਰਾਮਗੜ੍ਹੀਆ ਫੈਡਰੇਸ਼ਨ ਰਜਿ: ਇਲਾਕੇ ਦੀ ਨਾਮਵਰ ਸੰਸਥਾ ਹੈ।ਇਸ ਸੰਸਥਾ ਵੱਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ ਅਤੇ ਰਾਮਗੜ੍ਹੀਆ ਭਾਈਚਾਰੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸੰਸਥਾ ਨਾਲ ਜੋੜਿਆ ਜਾਵੇ।ਇਥੇ ਵਰਨਣਯੋਗ ਹੈ ਕਿ ਰਾਮਗੜ੍ਹੀਆ ਫੈਡਰੇਸ਼ਨ ਸਮਰਾਲਾ ਗੈਰ ਸਿਆਸੀ ਭਾਈਚਾਰਕ ਸੰਸਥਾ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਖੂਨਦਾਨ ਕੈਂਪ, ਮੈਡੀਕਲ ਕੈਂਪ ਅਤੇ ਅੱਖਾਂ ਦੇ ਚੈੱਕਅੱਪ ਕੈਂਪ ਲਾ ਕੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਕੇ ਨਾਮਨਾ ਖੱਟ ਰਹੀ ਹੈ। ਇਹ ਸੰਸਥਾ ਸੈਂਕੜੇ ਮਰੀਜ਼ਾਂ ਦੀਆਂ ਅੱਖਾਂ ਵਿੱਚ ਮੁਫਤ ਲੈਜ਼ ਪਵਾ ਚੁੱਕੀ ਹੈ ਅਤੇ ਸੈਂਕੜੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਵੰਡ ਚੁੱਕੀ ਹੈ।ਪ੍ਰੈਸ ਸਕੱਤਰ ਭੁਪਿੰਦਰ ਸਿੰਘ ਰਿਐਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਮਗੜ੍ਹੀਆ ਫੈਡਰੇਸ਼ਨ ਦੇ ਸਬੰਧ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸੰਸਥਾ ਦੇ ਪ੍ਰਧਾਨ ਪਰਵਿੰਦਰ ਸਿੰਘ ਵੱਲੋਂ ਪ੍ਰੇਮ ਸਿੰਘ ਪੁੱਤਰ ਬਚਿੱਤਰ ਸਿੰਘ ਉਨ੍ਹਾਂ ਦੀਆਂ ਭਾਈਚਾਰਕ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਰਾਮਗੜ੍ਹੀਆ ਫੈਡਰੇਸ਼ਨ ਰਜਿ: ਦਾ ਦਫਤਰ ਸਕੱਤਰ ਨਿਯੁੱਕਤ ਕੀਤਾ ਗਿਆ ਅਤੇ ਪ੍ਰੇਮ ਸਿੰਘ ਵੱਲੋਂ ਅੱਜ ਤੋਂ ਹੀ ਰਾਮਗੜ੍ਹੀਆ ਫੈਡਰੇਸ਼ਨ ਸਮਰਾਲਾ ਦੇ ਦਫਤਰ ਸਕੱਤਰ ਦੀ ਜਿੰਮੇਵਾਰੀ ਸੰਭਾਲ ਲਈ ਗਈ ਹੈ।
ਇਸ ਮੀਟਿੰਗ ਵਿੱਚ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਰੂਪ ਸਿੰਘ, ਸੈਕਟਰੀ ਪ੍ਰਿੰਸੀਪਲ ਹਰਜਿੰਦਰ ਸਿੰਘ, ਕੈਸ਼ੀਅਰ ਬਲਵਿੰਦਰ ਸਿੰਘ ਰਿਐਤ, ਜੁਆਇੰਟ ਸੈਕਟਰੀ ਜਸਵੀਰ ਸਿੰਘ ਖੁਰਲ, ਗੁਰਦੁਆਰਾ ਵਿਸ਼ਵਕਰਮਾ ਭਵਨ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਲਾ, ਫਰਨੀਚਰ ਐਸੋ: ਦੇ ਪ੍ਰਧਾਨ ਦਲਜੀਤ ਸਿੰਘ ਹੂੰਝਣ, ਮਲਕੀਤ ਸਿੰਘ ਰਿਐਤ, ਅਵਤਾਰ ਸਿੰਘ ਹੁੂੰਝਣ, ਹਰਭਜਨ ਸਿੰਘ ਸੋਖੀ, ਪਰਮਪ੍ਰੀਤ ਸਿੰਘ ਬੌਬੀ ਕਲਸੀ, ਭਗਵੰਤ ਸਿੰਘ ਰਿਐਤ, ਸੁਰਿੰਦਰ ਸਿੰਘ ਸੋਹਲ, ਬਿਕਰਮ ਸਿੰਘ, ਸਮਸ਼ੇਰ ਸਿੰਘ ਸੋਮਾ, ਸੋਨੂੰ ਲੋਟੇ ਆਦਿ ਤੋਂ ਇਲਾਵਾ ਹੋਰ ਮੈਂਬਰਾਨ ਵੀ ਹਾਜਰ ਸਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media