ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਸ਼ੁਕਰਵਾਰ ਵਾਲੇ ਦਿਨ ਬੀਬੀ ਤੇਜਿੰਦਰ ਕੌਰ ਪਤਨੀ ਸਵ: ਹਰਜਿੰਦਰ ਸਿੰਘ ਵਾਸੀ ਕਰਤਾਰ ਬਸਤੀ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ।
ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਕਿਸ਼ਨ ਸਿੰਘ ਅਤੇ ਅਵਤਾਰ ਸਿੰਘ ਵਲੋ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨਾਂ ਤੋਂ ਇਲਾਵਾ ਜਰਨੈਲ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਕੁਲਦੀਪ ਸਿੰਘ ਪੱਪੂ, ਦਿਲਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਹਰਜਿੰਦਰ ਸਿੰਘ ਰਾਣਾ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ। ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਨਿਤ ਕੀਤਾ ਗਿਆ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media