ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜ਼ਿਲਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਦੀ ਹਦੂਦ ਅੰਦਰ
ਕੰਬਾਈਨ ਰਾਹੀਂ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਈਨ ਮਸ਼ੀਨ ਦੁਆਰਾ ਕੀਤੀ ਜਾਂਦੀ ਹੈ ਅਤੇ ਕਣਕ ਦੇ ਨਾੜ ਨੂੰ ਪੈਲੀ ਵਿਚ ਛੱਡ ਦਿੱਤਾ ਜਾਂਦਾ ਹੈ। ਬਾਅਦ ਵਿਚ ਨਾੜ ਨੂੰ ਅੱਗ ਲਾ ਕੇ ਸਾੜਿਆ ਜਾਂਦਾ ਹੈ। ਕਈ ਵਾਰ ਕਣਕ ਦੇ ਨਾੜ ਨੂੰ ਨਸ਼ਟ ਕਰਨ ਦੇ ਮੰਤਵ ਲਈ ਲਗਾਈ ਅੱਗ ਨਾਲ ਲਾਗਲੀਆਂ ਫ਼ਸਲਾਂ, ਘਰਾਂ, ਦਰਖ਼ਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਕਾਫੀ ਮਾਲੀ/ਜਾਨੀ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਧਰਤੀ ਵਿਚਲੇ ਕਈ ਤੱਤ ਤਬਾਹ ਹੋ ਜਾਂਦੇ ਹਨ ਅਤੇ ਧਰਤੀ ਦੀ ਉਪਜਾੳੂ ਸ਼ਕਤੀ ’ਤੇ ਵੀ ਅਸਰ ਪੈਂਦਾ ਹੈ। ਸਿੱਟੇ ਵਜੋਂ ਜਨਜੀਵਨ ਪ੍ਰਭਾਵਿਤ ਹੁੰਦਾ ਹੈ ਅਤੇ ਵਾਤਾਵਰਨ ਵੀ ਗੰਧਲਾ ਹੁੰਦਾ ਹੈ। ਇਸ ਲਈ ਇਸ ਸਥਿਤੀ ਨੂੰ ਮੁੱਖ ਰੱਖਦਿਆਂ ਦੇ ਨਾੜ ਨੂੰ ਅੱਗ ਲਾ ਕੇ ਸਾੜਨ ਤੋਂ ਰੋਕਣ ਦੀ ਅਤਿਅੰਤ ਜ਼ਰੂਰਤ ਹੈ। ਇਸ ਲਈ ਇਹ ਹੁਕਮ 29 ਮਈ 2017 ਤੱਕ ਲਾਗੂ ਰਹੇਗਾ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media