ਜੰਡਿਆਲਾ ਗੁਰੂ, 7 ਅਪ੍ਰੈਲ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਨਵੇਂ ਪ੍ਰਿੰਸੀਪਲ ਮੋਨਾ ਕੌਰ ਨੇ ਅਹੁੱਦਾ ਸੰਭਾਲ ਲਿਆ ਹੈ।ਉਹ ਹਾਲ ਹੀ ਪੰਜਾਬ ਸਕੂਲ ਸਿਖਿਆ ਵਿਭਾਗ ਵਲੋਂ ਪ੍ਰਿੰਸੀਪਲ ਪਦਉਨਤ ਕੀਤੇ ਗਏ ਹਨ।ਪ੍ਰਿੰਸੀਪਲ ਮੋਨਾ ਕੌਰ ਨੇ ਅਹੁੱਦਾ ਸੰਭਾਲਣ ਸਮੇ ਕਿਹਾ ਕਿ ਉਹ ਮਿਹਨਤ ਅਤੇ ਇਮਾਨਦਾਰੀ ਨਾਲ ਬੱਚਿਆਂ ਦੀ ਪੜ੍ਹਾਈ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਕੂਲ ਸਿਖਿਆ ਵਿਭਾਗ ਦੀ ਅਗਵਾਈ ਹੇਠ ਇਸ ਸਕੂਲ ਦੀ ਬਿਹਤਰੀ ਲਈ ਕੰਮ ਕਰਨਗੇ।ਇਸ ਮੌਕੇ ਪ੍ਰਿੰਸੀਪਲ ਕੰਵਲਜੀਤ ਸਿੰਘ ਮਜੀਠਾ, ਪ੍ਰਿੰਸੀਪਲ ਦੀਪਇੰਦਰ ਪਾਲ ਸਿੰਘ, ਪ੍ਰਿੰਸੀਪਲ ਜਸਬੀਰ ਕੌਰ, ਪ੍ਰਿੰਸੀਪਲ ਪਵਨਦੀਪ ਕੌਰ, ਮਨਵਿੰਦਰ ਸਿੰਘ, ਵਿਜੇ ਸਿੰਘ, ਰਣਜੀਤ ਸਿੰਘ, ਅਵਤਾਰਜੀਤ ਸਿੰਘ, ਇੰਦੂ ਬਾਲਾ, ਪਰਵਿੰਦਰ ਕੌਰ, ਸੰਜੇ ਸਹਿਗਲ, ਅਮਰੀਕ ਸਿੰਘ, ਕੁਲਵਿੰਦਰਜੀਤ ਸਿੰਘ ਬੁੰਡਾਲਾ, ਕੁਲਦੀਪ ਸਿੰਘ ਕਾਹਲੋਂ, ਕੁਲਭੂਸ਼ਨ, ਪ੍ਰਦੀਪ ਕੁਮਾਰ, ਲਲਿਤ ਕੁਮਾਰ, ਵਰਿੰਦਰ ਸਿੰਘ, ਪ੍ਰੇਮ ਨਾਥ, ਅਮਰਜੀਤ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਨਿਰਮਲ ਸਿੰਘ ਅਤੇ ਸਕੂਲ ਦਾ ਸਟਾਫ ਹਾਜਿਰ ਸੀ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media