ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵੈਸਾਖੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ
ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਹਾਈ ਕਮਿਸ਼ਨ ਨਵੀਂ ਦਿੱਲੀ ਵੱਲੋਂ ਵਿਦੇਸ਼ ਮੰਤਰਾਲੇ ਰਾਹੀਂ ਪੁੱਜੇ ਪ੍ਰੋਗਰਾਮ ਅਨੁਸਾਰ ਵੈਸਾਖੀ ਪੁਰਬ ਮਨਾਉਣ ਜਾਣ ਵਾਲਾ ਜਥਾ ਪਹਿਲਾਂ ਮਿਤੀ 10-4-2017 ਨੂੰ ਜਾਣਾ ਸੀ, ਪ੍ਰੰਤੂ ਹੁਣ ਇਹ ਜਥਾ 12 ਅਪ੍ਰੈਲ ਨੂੰ ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਰਵਾਨਾ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵੈਸਾਖੀ ਪੁਰਬ ਮਨਾਉਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਜਥਾ 21 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ ਮਿਤੀ 11 ਅਪ੍ਰੈਲ 2017 ਨੂੰ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਤੋਂ ਪ੍ਰਾਪਤ ਕਰ ਸਕਦੇ ਹਨ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media