Wednesday, November 4, 2026

ਗੁ: ਸ੍ਰੀ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ ਲਈ ਯਤਨ ਤੇਜ਼- ਪ੍ਰੋ. ਬਡੂੰਗਰ

ਸ਼ੋ੍ਮਣੀ ਕਮੇਟੀ ਦੇ ਵਫਦ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਦੁਆਰਾ kirpal-s-badungerਸ੍ਰੀ ਗਿਆਨ ਗੋਦੜੀ ਸਾਹਿਬ ਹਰਿਦੁਆਰ (ਉੱਤਰਾਖੰਡ) ਮਾਮਲੇ ਸਬੰਧੀ ਗਠਿਤ ਕੀਤੀ ਗਈ ਕਮੇਟੀ ਦੇ ਮੈਂਬਰਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰਾ ਸਿੰਘ ਰਾਵਤ ਨਾਲ ਮੁਲਾਕਾਤ ਕਰਕੇ ਗੁਰਦੁਆਰਾ ਸਾਹਿਬ ਲਈ ਜਗ੍ਹਾ ਦੇਣ ਦੀ ਮੰਗ ਕੀਤੀ ਤਾਂ ਜੋ ਗੁਰਦੁਆਰਾ ਸਾਹਿਬ ਦੀ ਜਲਦ ਉਸਾਰੀ ਹੋ ਸਕੇ।ਇਸ ਵਫਦ ਵਿੱਚ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਹਰਚਰਨ ਸਿੰਘ ਅਤੇ ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਸ਼ਾਮਲ ਸਨ।
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਏ ਇਸ ਵਫਦ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰਾ ਸਿੰਘ ਰਾਵਤ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ ਲਈ ਸੰਜੀਦਾ ਯਤਨ ਕਰਨ ਲਈ ਕਿਹਾ।ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਵਿਕਾਸ ਦੇ ਨਾਮ ’ਤੇ ਢਾਹੇ ਗਏ ਗੁਰਦੁਆਰਾ ਸਾਹਿਬ ਦੀ ਤੁਰੰਤ ਸਥਾਪਨਾ ਕਰਕੇ ਸਿੱਖਾਂ ਦੀ ਮੰਗ ਨੂੰ ਪੂਰਾ ਕਰਨ ਲਈ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਬੇਹਦ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਮੁੱਖ ਮੰਤਰੀ ਨੇ ਗੰਭੀਰਤਾ ਨਾਲ ਲੈਂਦਿਆਂ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਜਗ੍ਹਾ ਦੇਣ ਦਾ ਭਰੋਸਾ ਦਿੱਤਾ ਹੈ।
ਦੱਸਣਯੋਗ ਹੈ ਕਿ ਗੁਰੁਦਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਹਰਿਦੁਆਰ ਹਰਿ ਕੀ ਪੌੜੀ ਵਿਖੇ ਸਥਿਤ ਸੀ ਜਿਸ ਨੂੰ ਬੀਤੇ ਸਮੇਂ ਵਿੱਚ ਵਿਕਾਸ ਦੇ ਨਾਮ ’ਤੇ ਸਰਕਾਰ ਵੱਲੋਂ ਢਾਹ ਦਿੱਤਾ ਗਿਆ ਸੀ।ਇਸ ਕਾਰਨ ਸਿੱਖ ਸੰਗਤ ਵਿੱਚ ਰੋਸ ਚੱਲਿਆ ਆ ਰਿਹਾ ਹੈ ਅਤੇ ਸਮੇਂ-ਸਮੇਂ ’ਤੇ ਗੁਰਦੁਆਰਾ ਸਾਹਿਬ ਦੀ ਮੁੜ ਸਥਾਪਨਾ ਲਈ ਸ਼ੋ੍ਰਮਣੀ ਕਮੇਟੀ ਤੇ ਸੰਗਤ ਵੱਲੋਂ ਜਗ੍ਹਾ ਦੇਣ ਦੀ ਮੰਗ ਕੀਤੀ ਜਾਂਦੀ ਰਹੀ ਹੈ।ਬੇਸ਼ੱਕ 2001 ਈ: ਵਿੱਚ ਸਰਕਾਰ ਨੇ ਜਗਜੀਤਪੁਰਾ ਵਿਖੇ ਜਗ੍ਹਾ ਦੇਣ ਦੀ ਹਾਮੀ ਭਰੀ ਸੀ, ਪਰ ਪ੍ਰਬੰਧਕਾਂ ਤੇ ਸੰਗਤਾਂ ਵੱਲੋਂ ਜਗ੍ਹਾ ਯੋਗ ਨਾ ਹੋਣ ਕਾਰਨ ਨਾ-ਮਨਜੂਰ ਕਰ ਦਿੱਤੀ ਗਈ।ਸਰਕਾਰ ਵੱਲੋਂ ਦੁਬਾਰਾ ਫਿਰ ਰਾਣੀਪੁਰ ਮੌੜ ’ਤੇ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਜਗ੍ਹਾ ਦੀ ਪੇਸ਼ਕਸ਼ ਕੀਤੀ ਗਈ ਜਿਸ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸਹਿਮਤੀ ਦਿੱਤੀ, ਪਰ ਇਹ ਜਗ੍ਹਾ ਸਰਕਾਰ ਦੇ ਸਿੰਚਾਈ ਵਿਭਾਗ ਕੋਲ ਹੋਣ ਕਰਕੇ ਅਜੇ ਤੀਕ ਨਹੀਂ ਮਿਲ ਸਕੀ।
ਸਿੱਖਾਂ ਦੀ ਮੰਗ ਦੇ ਮੱਦੇਨਜ਼ਰ ਹੁਣ ਫਿਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਚਾਰ ਮੈਂਬਰੀ ਕਮੇਟੀ ਗਠਿਤ ਕਰਕੇ ਮਸਲੇ ਦਾ ਹੱਲ ਕਰਨ ਲਈ ਯਤਨ ਆਰੰਭੇ ਹਨ ਅਤੇ ਇਸੇ ਤਹਿਤ ਹੀ ਗਠਿਤ ਕੀਤੀ ਕਮੇਟੀ ਦੇ ਮੈਂਬਰਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਤੁਰੰਤ ਗੁਰਦੁਆਰਾ ਸਾਹਿਬ ਸਥਾਪਤ ਕਰਨ ਲਈ ਜਗ੍ਹਾ ਦੀ ਮੰਗ ਕੀਤੀ ਹੈ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply