ਅਮਰੀਕੀ ਕਾਂਗਰਸ ਵੱਲੋਂ ਵਿਸਾਖੀ ਨੂੰ ਮਾਨਤਾ ਦੇਣ ਦਾ ਮਜੀਠੀਆ ਨੇ ਕੀਤਾ ਸਵਾਗਤ
ਕੱਥੂਨੰਗਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨਾ ਕੇਵਲ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਗੋਂ 1500 ਰੁਪੈ ਬੁਢਾਪਾ ਪੈਨਸ਼ਨ ਦੇਣ, 51 ਹਜ਼ਾਰ ਸ਼ਗਨ ਸਕੀਮ ਸਮੇਤ ਆਟਾ ਦਾਲ ਆਦਿ ਸਕੀਮਾਂ ਨੂੰ ਚੋਣ ਵਾਅਦਿਆਂ ਅਨੁਸਾਰ ਲਾਗੂ ਕਰਨ ’ਚ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ।
ਉਹਨਾਂ ਕਿਹਾ ਕਿ ਜੋ ਕਿਹਾ ਕਾਂਗਰਸ ਉਹ ਕਰ ਕੇ ਵਿਖਾਉਣ ਦੀ ਹਿੰਮਤ ਕਰੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਲੋਕ ਆਪਣਾ ਹੱਕ ਲੈਣਾ ਜਾਣਦੇ ਹਨ।ਉਹਨਾਂ ਚੋਣ ਵਾਅਦਿਆਂ ਦੀ ਪੂਰਤੀ ਲਈ ਕਾਂਗਰਸ ਦੇ ਵਿਧਾਇਕਾਂ, ਮੰਤਰੀਆਂ ਦਾ ਪਿੰਡ ਪਿੰਡ ਘਿਰਾਓ ਕਰਦਿਆਂ ਉਹਨਾਂ ਤੋਂ ਜਵਾਬ ਤਲਬੀ ਕਰਨ ਦਾ ਲੋਕਾਂ ਨੂੰ ਸਦਾ ਦਿੱਤਾ।
ਅਮਰੀਕੀ ਕਾਂਗਰਸ ਵੱਲੋਂ ਵਿਸਾਖੀ ਨੂੰ ਸਿੱਖਾਂ ਦੇ ਧਾਰਮਿਕ ਤਿਉਹਾਰ ਦੇ ਤੌਰ ’ਤੇ ਮਾਨਤਾ ਦੇ ਕੇ ਇਸ ਨੂੰ ਅਮਰੀਕਾ ਵਿੱਚ ’ਨੇਸ਼ਨਲ ਸਿੱਖ ਡੇਅ ’’ ਵਜੋਂ ਨਿਰਧਾਰਿਤ ਕਰਨ ਦਾ ਸਵਾਗਤ ਕਰਦਿਆਂ ਮਜੀਠੀਆ ਨੇ ਅਮਰੀਕੀ ਕਾਂਗਰਸ ਦਾ ਧੰਨਵਾਦ ਕੀਤਾ ਅਤੇ ਅਮਰੀਕਾ ਦੀਆਂ ਸਮੂਹ ਗੁਰਦਵਾਰਾ ਕਮੇਟੀਆਂ, ਸਿੱਖ ਜਥੇਬੰਦੀਆਂ ਅਤੇ ਪੰਜਾਬੀ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਮਜੀਠੀਆ ਅੱਜ ਪਿੰਡ ਫਤੂਭੀਲਾ ਵਿਖੇ ਉਹਨਾਂ ਦੀ ਤੀਜੀਵਾਰ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਿੰਡ ਵਾਸੀਆਂ ਵੱਲੋਂ ਕਰਾਏ ਗਏ ਇੱਕ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਾਉਣ ਆਏ ਸਨ ਨੇ ਕਿਹਾ ਕਿ ਅਮਰੀਕੀ ਕਾਂਗਰਸ ਦੇ ਉਕਤ ਫੈਸਲੇ ਨਾਲ ਅਮਰੀਕਾ ਵਿੱਚ ਸਿੱਖ ਭਾਈਚਾਰੇ ਦੀ ਵੱਖਰੀ ਪਹਿਚਾਣ ਨੂੰ ਬਲ ਮਿਲਿਆ ਹੈ ਅਤੇ ਇਸ ਨਾਲ ਉੱਥੇ ਸਿੱਖਾਂ ਦੀ ਧਾਰਮਿਕ, ਸਭਿਆਚਾਰਕ ਅਤੇ ਇਤਿਹਾਸਕ ਪਹਿਲੂਆਂ ਪ੍ਰਤੀ ਅਮਰੀਕੀ ਲੋਕਾਂ ਨੂੰ ਵਧੇਰੇ ਜਾਣਕਾਰੀ ਮਿਲੇਗੀ, ਜਿਸ ਨਾਲ ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਨਾਲ ਹੋ ਰਹੇ ਨਸਲੀ ਹਮਲਿਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।
ਮਜੀਠੀਆ ਨੇ ਅਮਰੀਕਾ ਦੇ ਸਦਰ ਡੋਨਾਲਡ ਟਰੰਪ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਅਮਰੀਕਾ ਦੀ ਤਰੱਕੀ ਅਤੇ ਖੁਸ਼ਹਾਲੀ ’ਚ ਮਿਹਨਤੀ ਅਤੇ ਅਮਨ ਪਸੰਦ ਸਿੱਖ ਅਤੇ ਪੰਜਾਬੀ ਭਾਈਚਾਰੇ ਵੱਲੋਂ ਪਾਏ ਜਾ ਰਹੇ ਅਹਿਮ ਯੋਗਦਾਨ ਨੂੰ ਦੇਖਦਿਆਂ ਇਨ੍ਹਾਂ ’ਤੇ ਹੋ ਰਹੇ ਨਸਲੀ ਹਮਲਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media