Wednesday, November 4, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਸ਼ਵ ਸਿਹਤ ਦਿਵਸ ਦੇ ਸੰਬੰਧ ਵਿਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।PPN0704201724ਮੁੱਖ ਮਹਿਮਾਨ ਦੇ ਤੌਰ ਤੇ ਡਾ: ਪਰਮਜੀਤ ਸਿੰਘ ਛਾਬੜਾ ਨੇ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਖਾਣ ਅਤੇ ਜੰਕ ਫੁਡ ਤੋਂ ਦੂਰ ਰਹਿਣ ਦੀ ਸਿਖਿਆ ਦਿਤੀ।ਸ਼੍ਰੀਮਤੀ ਵਰਿੰਦਰ ਕੌਰ ਅਤੇ ਸ਼੍ਰੀਮਤੀ ਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਭੋਜਨ ਅਤੇ ਰੋਜਾਨਾ ਕਸਰਤ ਕਰਨ ਦੇ ਲਾਭਾਂ ਤੋਂ ਜਾਣੂ ਕਰਵਾਇਆ।ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦਿਮਾਗੀ ਥਕਾਨ ਨੂੰ ਅਤੇ ਤਨਾਅ ਨੂੰ ਦੂਰ ਕਰਨ ਦੇ ਤਰੀਕਿਆਂ ਤੋਂ ਜਾਣੂ ਕਰਵਾਇਆ ਅਤੇ ਜੰਕ ਫੂਡ ਤੋਂ ਦੂਰ ਰਹਿ ਕੇ ਸੰਤੁਲਿਤ ਭੋਜਨ ਖਾਣ ਲਈ ਪ੍ਰੇਰਿਆ।ਉਹਨਾਂ ਕਿਹਾ ਕਿ ਜੰਕ ਫੂਡ ਹਰ ਉਮਰ ਦੇ ਲੋਕਾਂ ਲਈ ਨੁਕਸਾਨਦੇਹ ਹੈ।ਇਸ ਮੌਕੇ ਸਕੂਲ ਦੇ ਸੀਨੀਅਰ ਵਿੰਗ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਫਾਰਮਾਸਿਸਟ ਸ਼੍ਰੀਮਤੀ ਜਯੋਤੀ ਬਾਲਾ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਸ਼ਾਮਲ ਸਨ ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply