ਫਾਜ਼ਿਲਕਾ, 8 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਦੇ ਤਹਿਤ ਇਸ ਵਾਰ ਪੰਜਾਬ ਵਿਚ ਕਿਸਾਨਾਂ ਵੱਲੋਂ ਲਿਆਂਦੀ ਗਈ ਫਸਲ ਦੀ ਬੇਕਦਰੀ ਨਹੀਂ ਹੋਣ ਦਿੱਤੀ ਜਾਵੇਗੀ।
ਕਿਸਾਨਾਂ ਵੱਲੋਂ ਲਿਆਂਦੀ ਗਈ ਕਣਕ ਨੂੰ 72 ਘੰਟਿਆਂ ਦੇ ਅੰਦਰ ਖਰੀਦ ਕੇ ਲਿਫਟਿੰਗ ਕਰਵਾ ਦਿੱਤੀ ਜਾਵੇਗੀ।ਇਹ ਗੱਲ ਫਾਜ਼ਿਲਕਾ ਮਾਰਕੀਟ ਕਮੇਟੀ ਦੇ ਸਕੱਤਰ ਪ੍ਰੀਤ ਕੰਵਰ ਸਿੰਘ ਬਰਾੜ ਨੇ ਮੰਡੀ ਦਾ ਨਿਰੀਖਣ ਕਰਨ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਹੁਕਮਾਂ ਤੇ ਕਿਸਾਨਾਂ ਵੱਲੋਂ ਲਿਆਂਦੀ ਗਈ ਵਿਸ਼ੇਸ਼ ਕਰਕੇ ਕਣਕ ਦੀ ਫਸਲ ਦੀ ਪੂਰੀ ਸੁਰੱਖਿਆ ਕੀਤੀ ਜਾਵੇਗੀ।ਇਸ ਸਬੰਧ ਵਿਚ ਅਨਾਜ਼ ਮੰਡੀ ਵਿਚ ਸਫ਼ਾਈ ਵਿਵਸਥਾ, ਪੀਣ ਵਾਲੇ ਪਾਣੀ ਤੋਂ ਇਲਾਵਾ ਪਖਾਨਿਆਂ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਕਿਸਾਨਾਂ ਵੱਲੋਂ ਲਿਆਂਦੀ ਗਈ ਫਸਲ ਨੂੰ ਚੋਰੀ ਤੋਂ ਬਚਾਉਣ, ਮੀਂਹ ਤੋਂ ਬਚਾਉਣ ਲਈ ਤ੍ਰਿਪਾਲਾਂ ਅਤੇ ਕ੍ਰੇਟਾਂ ਦੀ ਜਿੰਮੇਵਾਰੀ ਆੜ੍ਹਤੀ ਵਰਗ ਤੇ ਪਾਈ ਗਈ ਹੈ। ਇਸ ਤੋਂ ਇਲਾਵਾ ਬਾਰਦਾਨੇ ਦੀ ਕਮੀ ਨਾ ਹੋਵੇ ਅਤੇ ਟਰਾਂਸਪੋਟੇਸ਼ਨ ਦੀ ਵੀ ਉਚਿਤ ਵਿਵਸਥਾ ਦੇ ਲਈ ਖਰੀਦ ਏਜੰਸੀਆਂ ਅਤੇ ਆੜ੍ਹਤੀਆ ਯੂਨੀਅਨ ਨਾਲ ਮੀਟਿੰਗ ਕਰਕੇ ਕਿਸਾਨਾਂ ਨੂੰ ਸਮੇਂ ਤੇ ਭੁਗਤਾਨ ਕਰਨ ਅਤੇ ਖਰੀਦ ਏਜੰਸੀਆਂ ਨੂੰ ਕਿਸਾਨਾਂ ਵੱਲੋਂ ਲਿਆਂਦੀ ਗਈ ਫਸਲ ਦੀ ਸਮੇਂ ਤੇ ਲਿਫਟਿੰਗ ਕਰਵਾਉਣ ਦੇ ਹੁਕਤ ਵੀ ਦਿੱਤੇ ਗਏ ਹਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media