ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਜੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਵਿਚ 3 ਬੈਂਚ ਬਣਾਏ ਗਏ।ਇਹ ਬੈਂਚ ਰਾਕੇਸ਼ ਸ਼ਰਮਾ ਵਧੀਕ ਸੈਸ਼ਨ ਜੱਜ, ਕੇਵਲ ਕ੍ਰਿਸਨ ਸਿਵਲ ਜੱਜ ਸੀਨੀਅਰ ਡਵੀਜਨ ਅਤੇ ਮਨਦੀਪ ਸਿੰਘ ਕੈਂਤ ਜੇ.ਐਮ.ਆਈ.ਸੀ ਆਦਿ ਦੇ ਬੈਂਚ ਲਗਾਏ ਗਏ।ਇਸ ਨੈਸ਼ਨਲ ਲੋਕ ਅਦਾਲਤ ਵਿਚ ਹਰ ਪ੍ਰਕਾਰ ਦੇ ਕੇਸ ਕਚਿਹਰੀਆਂ ਵਿਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ।
ਇਸ ਲੋਕ ਅਦਾਲਤ ਵਿਚ ਕੁੱਲ 1160 ਕੇਸ ਲਗਾਏ ਗਏ ਅਤੇ ਇਹਨਾ ਕੇਸਾਂ ਵਿਚ 71 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਇਹਨਾਂ ਕੇਸਾਂ ਵਿਚ ਤਕਰੀਬਨ 1 ਕਰੋੜ 25 ਲੱਖ ਰੁਪਏ ਦਾ ਅਵਾਡਰ ਪਾਸ ਕੀਤਾ ਗਿਆ।ਇਸ ਤੋਂ ਇਲਾਵਾ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਦਿਆਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਹੁੰਦੇ ਹਨ ਅਤੇ ਇਸ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਹੋ ਸਕਦੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …