Sunday, April 5, 2026

ਮਨਜਿੰਦਰ ਸਿਰਸਾ ਵੱਲੋਂ ਵੱਧ ਤੋਂ ਵੱਧ ਗਿਣਤੀ `ਚ ਵੋਟਾਂ ਪਾਉਣ ਦੀ ਅਪੀਲ

ਨਵੀਂ ਦਿੱਲੀ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਅੱਜ ਅਪੀਲ ਕੀਤੀ ਕਿ ਉਹ ਭਲਕੇ 9 ਅਪ੍ਰੈਲ ਨੂੰ ਵੋਟਿੰਗ ਵਾਲੇ ਦਿਨ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਕਿ ਲੋਕਤੰਤਰ ਦੀ ਜਿੱਤ ਯਕੀਨੀ ਬਣਾਈ ਜਾ ਸਕੇ।PPN0804201716
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਇਸ ਚੋਣ ਦੀ ਦਿੱਲੀ ਦੇ ਲੋਕਾਂ ਵਾਸਤੇ ਆਪਣੀ ਇਤਿਹਾਸਕ ਮਹੱਤਤਾ ਹੈ ਕਿਉਂਕਿ ਇਹ ਨਤੀਜੇ ਨਾ ਸਿਰਫ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ  ਬਲਕਿ ਦਿੱਲੀ ਦੇ ਲੋਕਾਂ ਦਾ ਭਵਿੱਖ ਤੈਅ ਕਰਨਗੇ ਕਿਉਂਕਿ ਇਸ ਦਾ ਨਤੀਜਾ ਆਉਂਦੀਆਂ ਐਮ.ਸੀ.ਡੀ ਚੋਣਾਂ ਅਤੇ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਾਸਤੇ ਲੋਕਾਂ ਦਾ ਰੁਝਾਨ ਤੇ ਦਿਸ਼ਾ ਤੈਅ ਕਰਨ ਵਾਲਾ ਸਾਬਤ ਹੋਵੇਗਾ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਜੁਰਗਾਂ ਦੀ ਵੋਟ ਪਾਉਣ ਦੀ ਪ੍ਰਕਿਰਿਆ ਵਿਚ ਮਦਦ ਕਰਨ ਤੇ ਵੱਧ ਤੋਂ ਵੱਧ ਗਿਣਤੀ ਵਿਚ ਵੋਟਾਂ ਪਾਉਣ ਕਿਉਂਕਿ ਲੋਕਤੰਤਰ ਦੀ ਜਿੱਤ ਉਦੋਂ ਹੀ ਹੁੰਦੀ ਹੈ ਜਦੋਂ ਲੋਕ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾਉਂਦੇ ਹਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply